ਚੰਡੀਗੜ੍ਹ ਯੂਨੀਵਰਸਿਟੀ ਵਿਦਿਆਰਥੀ ਨੇ 100 ਫੁੱਟ ਉੱਚੀ ਪਾਣੀ ਵਾਲੀ ਟੈਂਕੀ ਤੋਂ ਮਾਰੀ ਛਾਲ, ਆਰਥਿਕ ਤੰਗੀ ਕਰਕੇ ਸੀ ਪ੍ਰੇਸ਼ਾਨ ||Education News

0
27

ਚੰਡੀਗੜ੍ਹ ਯੂਨੀਵਰਸਿਟੀ ਵਿਦਿਆਰਥੀ ਨੇ 100 ਫੁੱਟ ਉੱਚੀ ਪਾਣੀ ਵਾਲੀ ਟੈਂਕੀ ਤੋਂ ਮਾਰੀ ਛਾਲ, ਆਰਥਿਕ ਤੰਗੀ ਕਰਕੇ ਸੀ ਪ੍ਰੇਸ਼ਾਨ

 

ਪੰਜਾਬ ਦੇ ਖਰੜ ਵਿੱਚ ਚੰਡੀਗੜ੍ਹ ਯੂਨੀਵਰਸਿਟੀ (CU) ਵਿੱਚ ਪੜ੍ਹਦੇ ਵਿਦਿਆਰਥੀ ਨੇ 100 ਫੁੱਟ ਉੱਚੀ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਦੀ ਛਾਲ ਮਾਰਨ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਉਹ ਛਾਲ ਮਾਰਦੀ ਨਜ਼ਰ ਆ ਰਹੀ ਹੈ।

ਮ੍ਰਿਤਕ ਵਿਦਿਆਰਥੀ ਦੀ ਪਛਾਣ 19 ਸਾਲਾ ਸੁਮਿਤ ਛਿੱਕਾਰਾ ਵਾਸੀ ਬਹਾਦਰਗੜ੍ਹ (ਹਰਿਆਣਾ) ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨਾਲ ਵਾਪਰਿਆ ਹਾਦਸਾ, ਪਲਟੀ ਕਾਰ

ਪਹਿਲਾਂ ਵੀ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼

 

ਦੋਸਤਾਂ ਨੇ ਪੁਲਿਸ ਨੂੰ ਦੱਸਿਆ ਕਿ ਮ੍ਰਿਤਕ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਘਟਨਾ 15 ਜੁਲਾਈ ਦੀ ਦੱਸੀ ਜਾ ਰਹੀ ਹੈ।

ਉਹ ਘੜੂੰਆਂ ਸਥਿਤ ਸੀਯੂ ਵਿੱਚ ਬੀਬੀਏ ਦਾ ਵਿਦਿਆਰਥੀ ਸੀ। ਉਸ ਦੇ ਸਾਥੀਆਂ ਆਦਿਤਿਆ ਅਤੇ ਵੈਭਵ ਨੇ ਦੱਸਿਆ ਕਿ ਸੁਮਿਤ ਉਨ੍ਹਾਂ ਦਾ ਦੋਸਤ ਸੀ, ਜੋ ਕਿ ਕੁਝ ਦਿਨਾਂ ਤੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚਿੰਤਤ ਸੀ। ਸੁਮਿਤ ਨੇ ਪਹਿਲਾਂ ਆਪਣੇ ਹੱਥ ਦੀ ਨਾੜ ਕੱਟੀ ਅਤੇ ਫਿਰ ਅਚਾਨਕ ਮਾਡਰਨ ਸਿਟੀ ਸੈਂਟਰ ‘ਚ ਬਣੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਿਆ।

ਜਿਵੇਂ ਹੀ ਦੋਸਤਾਂ ਅਤੇ ਆਸਪਾਸ ਦੇ ਲੋਕਾਂ ਨੇ ਉਸ ਨੂੰ ਟੈਂਕੀ ‘ਤੇ ਚੜ੍ਹਦਿਆਂ ਦੇਖਿਆ ਤਾਂ ਉਨ੍ਹਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਉਸ ਨੂੰ ਰੋਕਣ ਲਈ ਦੋ ਵਿਅਕਤੀ ਟੈਂਕੀ ‘ਤੇ ਵੀ ਚੜ੍ਹੇ ਪਰ ਸੁਮਿਤ ਨੇ ਉਨ੍ਹਾਂ ਨੂੰ ਚੜ੍ਹਦੇ ਦੇਖ ਕੇ ਟੈਂਕੀ ਤੋਂ ਛਾਲ ਮਾਰ ਦਿੱਤੀ

ਨੌਜਵਾਨ ਉਸ ਨੂੰ ਸਰਕਾਰੀ ਹਸਪਤਾਲ ਖਰੜ ਲੈ ਕੇ ਆਏ। ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਨੌਜਵਾਨ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਲੱਤਾਂ ਦੀਆਂ ਹੱਡੀਆਂ ਬਾਹਰ ਦਿਸ ਰਹੀਆਂ ਸਨ।

ਮਾਪਿਆਂ ਦਾ ਇਕਲੌਤਾ ਪੁੱਤਰ ਸੀ

 

ਉਹ ਮਾਡਰਨ ਵੈਲੀ ਖਾਨਪੁਰ ਦੇ ਇੱਕ ਪੀਜੀ ਵਿੱਚ ਆਪਣੇ ਦੋਸਤਾਂ ਨਾਲ ਰਹਿੰਦਾ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਹਰਿਆਣਾ ਦੇ ਬਹਾਦਰਗੜ੍ਹ ਤੋਂ ਸਰਕਾਰੀ ਹਸਪਤਾਲ ਖਰੜ ਪੁੱਜੇ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

LEAVE A REPLY

Please enter your comment!
Please enter your name here