ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਉੱਠੀ ਮੰਗ

0
143

ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਵਿੱਚ ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਬਣਾਉਣ ਤੇ ਵਾਇਰਲ ਕਰਨ ਦਾ ਮਾਮਲਾ ਹੁਣ ਹਾਈਕੋਰਟ ਪਹੁੰਚ ਗਿਆ ਹੈ। ਜਾਣਕਾਰੀ ਅਨੁਸਾਰ ਹਾਈਕੋਰਟ ਦੇ ਵਕੀਲ ਨੇ ਅਰਜ਼ੀ ਦਾਖਲ ਕਰਕੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ‘ਤੇ ਦੋਸ਼ ਹਨ ਕਿ ਉਹ ਕੁੜੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਿਹਾ ਹੈ। ਇਸ ਮਾਮਲੇ ‘ਤੇ ਸੁਣਵਾਈ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ ਅਤੇ ਅਗਲੇ ਕੁਝ ਦਿਨਾਂ ‘ਚ ਮਾਮਲਾ ਸੁਣਵਾਈ ਲਈ ਆ ਸਕਦਾ ਹੈ।

ਇਹ ਵੀ ਪੜ੍ਹੋ: LPU ਮਾਮਲੇ ‘ਚ ਹੋਇਆ ਨਵਾਂ ਖੁਲਾਸਾ! ਮਰਨ ਤੋਂ ਪਹਿਲਾਂ ਵਿਦਿਆਰਥੀ ਨੇ ਇਸ ਪ੍ਰੋਫੈਸਰ ਦਾ…

ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕਰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ‘ਚ ਨਾਕਾਮ ਰਹੀ ਹੈ ਅਤੇ ਇਸ ਕਾਰਨ ਵਿਦਿਆਰਥਣਾਂ ‘ਚ ਡਰ ਦਾ ਮਾਹੌਲ ਹੈ। ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਹੋਸਟਲ ਵਿੱਚ ਕੁੱਝ ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਵਾਇਰਲ ਵੀਡੀਓ ਮਾਮਲੇ ‘ਚ ਯੂਨੀਵਰਸਿਟੀ ਦੀ ਹੀ ਇੱਕ ਵਿਦਿਆਰਥਣ ‘ਤੇ ਦੋਸ਼ ਹੈ। ਹੁਣ ਤੱਕ ਇਸ ਮਾਮਲੇ ਵਿੱਚ ਲੜਕੀ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸਦੇ ਨਾਲ ਹੀ ਦੱਸ ਦਈਏ ਕਿ ਇਹ ਤਿੰਨੋਂ ਮੁਲਜ਼ਮ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਹਨ। ਇਸ ਮਾਮਲੇ ‘ਚ ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here