ਨੀਟ ਪੇਪਰ ਲੀਕ ਮਾਮਲੇ `ਚ 14 ਵਿਅਕਤੀਆਂ ਵਿਰੁੱਧ ਦੋਸ਼ ਤੈਅ

0
15
Court

ਨਵੀਂ ਦਿੱਲੀ, 19 ਨਵੰਬਰ 2026 : ਰਾਜਧਾਨੀ ਦਿੱਲੀ ਵਿਖੇ ਇਕ ਅਦਾਲਤ (Court) ਵਲੋਂ ਰਾਸ਼ਟਰੀ ਯੋਗਤਾ ਤੇ ਦਾਖਲਾ ਪ੍ਰੀਖਿਆ ਮਾਮਲੇ ਵਿਚ ਵਿਅਕਤੀਆਂ 14 ਵਿਰੁੱਧ ਦੋਸ਼ ਤੈਅ (Charges framed) ਕੀਤੇ ਹਨ ।

ਜੱਜ ਨੇ ਦਿੱਤੇ ਹਨ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ

ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੀ ਇਕ ਅਦਾਲਤ ਨੇ ਰਾਸ਼ਟਰੀ ਯੋਗਤਾ ਤੇ ਦਾਖ਼ਲਾ ਪ੍ਰੀਖਿਆ (National Eligibility cum Entrance Test) (ਨੀਟ) ਦੇ ਪ੍ਰਸ਼ਨ ਪੱਤਰ ਲੀਕ ਮਾਮਲੇ ਵਿਚ ਬੁੱਧਵਾਰ ਨੂੰ ਜੋ 14 ਵਿਅਕਤੀਆਂ ਵਿਰੁੱਧ ਦੋਸ਼ ਤੈਅ ਕਰ ਦਿੱਤੇ ਹਨ ਤਹਿਤ ਵਿਸ਼ੇਸ਼ ਜੱਜ ਅਜੇ ਗੁਪਤਾ ਨੇ ਸਾਰੇ ਮੁਲਜ਼ਮਾਂ ਨੂੰ ਰਸਮੀ ਤੌਰ ‘ਤੇ 21 ਨਵੰਬਰ ਨੂੰ ਅਦਾਲਤ ਵਿਚ ਪੇਸ਼ ਕਰਨ ਦਾ ਹੁਕਮ ਦਿੱਤਾ ਹੈ । ਮੁਲਜ਼ਮਾਂ ਵਿਰੁੱਧ ਅਪਰਾਧਕ ਸਾਜ਼ਿਸ਼, ਧੋਖਾਦੇਹੀ, ਭਰੋਸਾ ਤੋੜਨ ਅਤੇ ਸਬੂਤ ਮਿਟਾਉਣ ਸਮੇਤ ਵੱਖ-ਵੱਖ ਅਪਰਾਧਾਂ ਤਹਿਤ ਦੋਸ਼ ਤੈਅ ਕੀਤੇ ਗਏ ਹਨ । ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤੇ ਜਨਤਕ ਪ੍ਰੀਖਿਆ (ਅਣਉਚਿਤ ਸਾਧਨਾਂ ਦੀ ਰੋਕਥਾਮ) ਕਾਨੂੰਨ ਦੀਆਂ ਧਾਰਾਵਾਂ ਤਹਿਤ ਵੀ ਦੋਸ਼ ਤੈਅ ਕੀਤੇ ਜਾਣਗੇ ।

ਕਦੋਂ ਸ਼ੁਰੂ ਕੀਤੀ ਜਾਵੇਗੀ ਮਾਮਲੇ ਦੀ ਸੁਣਵਾਈ

ਜੱਜ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ 25 ਨਵੰਬਰ ਨੂੰ ਰੋਜ਼ਾਨਾ ਦੇ ਆਧਾਰ ‘ਤੇ ਸ਼ੁਰੂ ਕੀਤੀ ਜਾਵੇਗੀ । ਅਦਾਲਤ ਦੇ ਵਿਸਥਾਰਤ ਹੁਕਮਾਂ ਦੀ ਉਡੀਕ ਹੈ । ਸੀ. ਬੀ. ਆਈ. ਨੇ ਇਸ ਤੋਂ ਪਹਿਲਾਂ ਪ੍ਰੀਖਿਆਵਾਂ ਵਿਚ ਪ੍ਰਸ਼ਨ ਪੱਤਰ ਲੀਕ ਹੋਣ ਅਤੇ ਹੋਰ ਅਣਉਚਿਤ ਸਾਧਨਾਂ ਦੀ ਵਰਤੋਂ ਨਾਲ ਜੁੜੇ ਅਪਰਾਧਕ ਮਾਮਲਿਆਂ ਦੀ ਸੁਣਵਾਈ ਕਰਨ ਵਾਲੀ ਫਾਸਟ ਟਰੈਕ ਅਦਾਲਤ ਵਿਚ ਦੋਸ਼-ਪੱਤਰ ਦਾਖ਼ਲ ਕੀਤਾ ਸੀ । ਪ੍ਰਸ਼ਨ ਪੱਤਰ ਲੀਕ ਹੋਣ ਦੇ ਦੋਸ਼ਾਂ ਵਿਚਾਲੇ ਐੱਨ. ਟੀ. ਏ. ਨੇ 12 ਮਈ ਨੂੰ ਪ੍ਰੀਖਿਆ ਰੱਦ ਕਰ ਦਿੱਤੀ ਸੀ । ਇਸ ਬਾਅਦ 21 ਜੂਨ ਨੂੰ ਮੁੜ ਪ੍ਰੀਖਿਆ ਕਰਵਾਈ। ਗਈ ਸੀ ।

LEAVE A REPLY

Please enter your comment!
Please enter your name here