ਮੁੱਖ ਮੰਤਰੀ ਨੇ ਕੀਤਾ ਕਬੱਡੀ ਖਿਡਾਰੀ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਾ ਐਲਾਨ

0
36
Chief Minister

ਚੰਡੀਗੜ੍ਹ, 24 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਅੱਜ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ ।

ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸੀ. ਐਮ. ਭਗਵੰਤ ਮਾਨ (Bhagwant Mann) ਜਿਨ੍ਹਾਂ ਨੇ ਅੱਜ ਮਰਹੂਮ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਵੰਡਾਇਆ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਗੁਰਜੀਤ ਸਿੰਘ ਤੂਤ ਦੇ ਬੇਵਕਤੀ ਵਿਛੋੜੇ ਦਾ ਦੁੱਖ ਸ਼ਬਦਾਂ ਵਿੱਚ ਬਿਆਨ ਕਰਨਾ ਬਹੁਤ ਔਖਾ ਹੈ । ਅੱਜ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ।

ਗੁਰਜੀਤ ਦੀ ਖੇਡ ਅਤੇ ਯਾਦ ਵਿਚ ਬਣਾਇਆ ਜਾਵੇਗਾ ਖੇਡ ਸਟੇਡੀਅਮ

ਉਨ੍ਹਾਂ ਅੱਗੇ ਲਿਖਿਆ ਕਿ ਗੁਰਜੀਤ ਦੀ ਖੇਡ ਅਤੇ ਯਾਦ ਨੂੰ ਸਦੀਵੀ ਬਣਾਉਣ ਲਈ ਫਿ਼ਰੋਜ਼ਪੁਰ ਦੇ ਪਿੰਡ ਤੂਤ ਵਿਖੇ ਇੱਕ ਸ਼ਾਨਦਾਰ ਖੇਡ ਸਟੇਡੀਅਮ ਬਣਾਇਆ ਜਾਵੇਗਾ । ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ । ਪੰਜਾਬ ਦੇ ਇਸ ਮਾਣਮੱਤੇ ਖਿਡਾਰੀ ਦਾ ਯੋਗਦਾਨ ਹਮੇਸ਼ਾਂ ਸਾਡੇ ਦਿਲਾਂ ਵਿੱਚ ਜ਼ਿੰਦਾ ਰਹੇਗਾ । ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ।

LEAVE A REPLY

Please enter your comment!
Please enter your name here