ਚੰਡੀਗੜ੍ਹ, 19 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਪੰਜਾਬ ਕੈਬਨਿਟ ਦੀ ਇਕ ਅਹਿਮ ਮੀਟਿੰਗ ਛੇਤੀ ਹੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕਦੋਂ ਕੀਤੀ ਜਾਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਜੋ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ ਉਹ 22 ਜੂਨ ਦਿਨ ਸੋਮਵਾਰ ਨੂੰ ਕੀਤੀ ਜਾਵੇਗੀ ਅਤੇ ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵਿਖੇ ਦੁਪਹਿਰ 12:00 ਵਜੇ ਸ਼ੁਰੂ ਹੋਵੇਗੀ ।
ਮੀਟਿੰਗ ਵਿਚ ਲਏ ਜਾ ਸਕਦੇ ਹਨ ਅਹਿਮ ਫ਼ੈਸਲੇ
ਪ੍ਰਾਪਤ ਜਾਣਕਾਰੀ ਮੁਤਾਬਕ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ (Punjab Government) ਇਸ ਮੀਟਿੰਗ ਵਿੱਚ ਕਈ ਅਹਿਮ ਅਤੇ ਪੰਜਾਬ ਹਿੱਤ ਦੇ ਵੱਡੇ ਫ਼ੈਸਲਿਆਂ ‘ਤੇ ਮੋਹਰ ਲਗਾ ਸਕਦੀ ਹੈ । ਮੀਟਿੰਗ ਦੌਰਾਨ ਸੂਬੇ ਦੇ ਵਿਕਾਸ ਕਾਰਜਾਂ, ਰੁਜ਼ਗਾਰ ਅਤੇ ਵੱਖ-ਵੱਖ ਵਰਗਾਂ ਦੀਆਂ ਮੰਗਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਹੋਣ ਦੀ ਪੂਰੀ ਉਮੀਦ ਹੈ









