ਮੁੱਖ ਮੰਤਰੀ ਨੇ ਪਾਵਰ ਕਾਰਪੋਰੇਸ਼ਨ ਵਿਚ ਭਰਤੀ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

0
31
Power Corporation

ਚੰਡੀਗੜ੍ਹ, 24 ਜੂਨ 2026 : ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ.ਸੀ.ਐੱਲ.) ਵਿਚ ਭਰਤੀ 665 ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ (Appointment letter) ਸੌਂਪੇ ।

ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਾਢੇ 4 ਸਾਲਾਂ ਵਿਚ 68,268 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਕ ਨਵਾਂ ਰਿਕਾਰਡ ਬਣਾਇਆ ਹੈ । ਉਨ੍ਹਾਂ ਨੇ ਵਿਦੇਸ਼ਾਂ ਵਿਚ ਰਹਿ ਰਹੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਤਭੂਮੀ ਪੰਜਾਬ ਪਰਤਣ । ਉਨ੍ਹਾਂ ਭਰੋਸਾ `ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਪੱਕੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏਗੀ ਅਤੇ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣਾਏਗੀ ।

ਸਰਕਾਰ ਦੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਨੌਜਵਾਨਾਂ ਦਾ ਸਿਸਟਮ `ਤੇ ਵਿਸ਼ਵਾਸ ਬਹਾਲ ਕੀਤਾ ਹੈ

ਉਨ੍ਹਾਂ ਕਿਹਾ ਕਿ ਸਰਕਾਰ ਦੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਨੌਜਵਾਨਾਂ ਦਾ ਸਿਸਟਮ ‘ਤੇ ਵਿਸ਼ਵਾਸ ਬਹਾਲ ਕੀਤਾ ਹੈ ਅਤੇ ਇਸ ਦੇ ਨਤੀਜੇ ਵਜੋਂ ਸੂਬੇ ਵਿਚ ਉਲਟ ਪ੍ਰਵਾਸ (ਰਿਵਰਸ ਮਾਈਗ੍ਰੇਸ਼ਨ) ਸ਼ੁਰੂ ਹੋਇਆ ਹੈ । ਮੁੱਖ ਮੰਤਰੀ ਨੇ ਬਠਿੰਡਾ ਵਿਚ ਕਰਵਾਏ ਗਏ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਪੰਜਾਬ ਦੀ ਤਰੱਕੀ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਨਾਲ ਜੁੜੇ ਕਈ ਅਹਿਮ ਫੈਸਲਿਆਂ ਦੀ ਜਾਣਕਾਰੀ ਦਿੱਤੀ ।

LEAVE A REPLY

Please enter your comment!
Please enter your name here