ਮੁੱਖ ਮੰਤਰੀ ਮਾਨ ਨੇ ਏ. ਐਸ. ਆਈ. ਦੀ ਸ਼ਹਾਦਤ ਨੂੰ ਕੀਤਾ ਸਿਜਦਾ

0
19
Chief Minister

ਚੰਡੀਗੜ੍ਹ, 18 ਸਤੰਬਰ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਪੰਜਾਬ ਪੁਲਸ ਦੇ ਏ. ਐਸ. ਆਈ. ਦੀ ਹੋਈ ਮੌਤ ਨੂੰ ਸ਼ਹਾਦਤ ਕਰਾਰ ਦਿੰਦਿਆਂ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਸਿਜਦਾ ਕੀਤਾ ਹੈ ।

ਹਰਜੀਤ ਸਿੰਘ ਦੀ ਅਥਾਹ ਹਿੰਮਤ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਰੱਖਿਆ ਜਾਵੇਗਾ ਯਾਦ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਨੇ ਜਿਥੇ ਪੰਜਾਬ ਪੁਲਸ ਦੇ ਏ. ਐਸ. ਆਈ. ਹਰਜੀਤ ਸਿੰਘ ਦੀ ਕੀਤੀ ਗਈ ਹੱਤਿਆ ਨੂੰ ਸ਼ਹਾਦਤ ਕਰਾਰ ਦਿੰਦਿਆਂ ਸਿਜਦਾ ਕੀਤਾ, ਉਥੇ ਜਿ਼ਲ੍ਹਾ ਅੰਮ੍ਰਿਤਸਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਜੀ ਦੀ ਬਹਾਦਰੀ ਨੂੰ ਦਿਲੋਂ ਸਲਾਮ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਥਾਹ ਹਿੰਮਤ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ।

ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਖੜ੍ਹੀ ਦਾ ਚੱਟਾਨ ਵਾਂਗ

ਉਪਰੋਕਤ ਵਾਪਰੇ ਕਤਲ ਕਾਂਡ ਕਾਰਨ ਪਰਿਵਾਰ ਤੇ ਆਏ ਦੁੱਖ ਤੇ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਦੁੱਖ ਦੀ ਇਸ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ ।

ਉਨ੍ਹਾਂ ਕਿਹਾ ਕਿ ਸਤਿਕਾਰ ਵਜੋਂ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਪਰਿਵਾਰ ਨੂੰ ਦਿੱਤਾ ਜਾਵੇਗਾ । ਮਾਨ ਨੇ ਕਿਹਾ ਕਿ ਉਹ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹਨ । ਉਨ੍ਹਾਂ ਦੀ ਇਹ ਮਹਾਨ ਕੁਰਬਾਨੀ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ ।

LEAVE A REPLY

Please enter your comment!
Please enter your name here