ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੇ ਕੀਤੇ ਵੱਡੇ ਮੀਲ ਪੱਥਰ ਸਥਾਪਤ

0
22
Chief Minister

ਚੰਡੀਗੜ੍ਹ, 30 ਜੂਨ 2026 : ਪੰਜਾਬ ਸਰਕਾਰ (Punjab Government) ਦੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਵੱਡੇ ਮੀਲ ਪੱਥਰ ਸਥਾਪਤ ਕੀਤੇ ਹਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਜਾਣਕਾਰੀ ਦਿੱਤੀ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ 23-03-2022 ਤੋਂ 31-05-2026 ਤੱਕ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ (Chief Minister’s Anti-Corruption Action Line)`ਤੇ ਆਡੀਓ-ਵੀਡੀਓ ਰਿਕਾਰਡਿੰਗਾਂ ਸਮੇਤ ਕੁੱਲ 16,950 ਸਿ਼ਕਾਇਤਾਂ ਪ੍ਰਾਪਤ ਹੋਈਆਂ ਹਨ । ਇਸ ਵਿੱਚੋਂ 10,951 ਸਿਕਾਇਤਾਂ ਦੂਜੇ ਵਿਭਾਗਾਂ ਨਾਲ ਸਬੰਧਤ ਹੋਣ ਕਰਕੇ ਇਹ ਸਿ਼ਕਾਇਤਾਂ ਯੋਗ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਸਨ । ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 9501 200 200 ਦੀ ਸ਼ੁਰੂਆਤ 23 ਮਾਰਚ 2022 ਨੂੰ ਕੀਤੀ ਗਈ ਸੀ, ਇਹ ਪਹਿਲ ਕਦਮੀ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਨਿਡਰ ਹੋ ਕੇ ਰਿਪੋਰਟ ਕਰਨ ਲਈ ਉਤਸ਼ਾਹਿਤ ਕਰਦੀ ਹੈ ।

ਦਰਜ 284 ਐਫ. ਆਈ. ਆਰਜ. ਵਿਚ 368 ਮੁਲਜਮਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 1445 ਸਿ਼ਕਾਇਤਾਂ ਵਿਜੀਲੈਂਸ ਬਿਊਰੋ (Vigilance Bureau) ਨਾਲ ਸਬੰਧਤ ਸਨ, ਜੋ ਲੋੜੀਂਦੀ ਕਾਰਵਾਈ ਹਿੱਤ ਸਬੰਧਤ ਜਿ਼ਲ੍ਹਾ ਵਿਜੀਲੈਂਸ ਬਿਊਰੋ ਦੇ ਐਸ. ਐਸ. ਪੀਜ਼ ਨੂੰ ਭੇਜ ਦਿੱਤੀਆਂ ਗਈਆਂ ਸਨ । ਵਿਜੀਲੈਂਸ ਬਿਊਰੋ ਵੱਲੋਂ ਇਹਨਾਂ ਸਿਕਾਇਤਾਂ ਦੀ ਪੜਤਾਲ ਤੋਂ ਬਾਅਦ, ਹੁਣ ਤੱਕ ਦਰਜ ਕੀਤੀਆਂ ਗਈਆਂ 284 ਐਫ. ਆਈ. ਆਰਜ਼ ਵਿੱਚ 368 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ । ਵਿਜੀਲੈਂਸ ਬਿਊਰੋ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਰਿਸ਼ਵਤਖੋਰੀ ਮੁਕਤ ਬਣਾਉਣ ਲਈ ਇਸ ਪਲੇਟਫਾਰਮ ਦੀ ਵਰਤੋਂ ਕਰਨਾ ਜਾਰੀ ਰੱਖਣ ।

ਪੰਜਾਬ ਦੇ ਵਸਨੀਕ 24 ਘੰਟੇ ਸਿ਼ਕਾਇਤਾਂ ਦਰਜ ਕਰਵਾ ਸਕਦੇ ਹਨ

ਇਹ ਪਹਿਲਕਦਮੀ ਜਨਤਾ ਲਈ ਰਿਸ਼ਵਤਖੋਰੀ (Bribery) ਦੀਆਂ ਸਿਕਾਇਤਾਂ ਦਰਜ ਕਰਵਾਉਣ ਵਾਸਤੇ ਇੱਕ ਉਪਭੋਗਤਾ-ਅਨੁਕੂਲ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਅਧਾਰਤ ਵਟਸਐਪ ਪਲੇਟਫਾਰਮ ਹੈ । ਨਾਗਰਿਕ ਇਸ ਪਲੇਟਫਾਰਮ ‘ਤੇ ਰਿਸ਼ਵਤ ਦੇ ਸਬੰਧ ਵਿੱਚ ਢੁਕਵੀਂ ਆਡੀਓ ਅਤੇ ਵੀਡੀਓ ਰਿਕਾਰਡਿੰਗ ਦੇ ਨਾਲ 24 ਘੰਟੇ ਸਿ਼ਕਾਇਤਾਂ ਦਰਜ ਕਰਵਾ ਸਕਦੇ ਹਨ । ਇਸ ਪਲੇਟਫਾਰਮ ‘ਤੇ ਪ੍ਰਾਪਤ ਹੋਣ ਵਾਲੀਆਂ ਸਿਕਾਇਤਾਂ ਦਾ ਤੁਰੰਤ ਸਮੇਂ ਸਿਰ ਨਿਪਟਾਰਾ ਕੀਤਾ ਜਾਂਦਾ ਹੈ, ਜਿਸ ਨਾਲ ਆਮ ਜਨਤਾ ਨੂੰ ਖੱਜਲ-ਖੁਆਰੀ ਤੋਂ ਵੱਡੀ ਰਾਹਤ ਮਿਲੀ ਹੈ ।

LEAVE A REPLY

Please enter your comment!
Please enter your name here