ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

0
34

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੇ ਮੁੱਖ ਸਕੱਤਰ  ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ।  ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਤ ਕੀਤਾ ਗਿਆ।ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ ਕਮੇਟੀ ਵੱਲੋਂ ਵੀ ਮੁੱਖ ਸਕੱਤਰ ਨੂੰ ਸਨਮਾਨਤ ਕੀਤਾ

ਪੰਜਾਬ ‘ਚ ਚੋਣਾਂ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ, ਕੀਤੀ ਗਈ ਉੱਚ ਪੱਧਰੀ ਮੀਟਿੰਗ || Punjab News

ਮੁੱਖ ਸਕੱਤਰ ਸ੍ਰੀ ਸਿਨਹਾ ਨੇ ਕਿਹਾ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਸ਼ੁਕਰਾਨੇ ਅਤੇ ਸੂਬਾ ਵਾਸੀਆਂ ਦੀ ਸੇਵਾਵਾਂ ਕਰਨ ਲਈ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਤੋਂ ਆਸ਼ੀਰਵਾਦ ਲਿਆ ਕਿ ਉਹ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਮਨਕੰਵਲ ਸਿੰਘ ਚਹਿਲ ਤੇ ਡੀ.ਸੀ.ਪੀ. ਹਰਪ੍ਰੀਤ ਸਿੰਘ ਮੰਡੇਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here