ਸਰਦੀਆਂ ਦੀਆਂ ਛੁੱਟੀਆਂ ਉਡੀਕ ਰਹੇ ਬੱਚੇ ਜ਼ਰੂਰ ਪੜ੍ਹ ਲੈਣ ਇਹ ਖ਼ਬਰ
ਸਰਦੀਆਂ ਦੀਆਂ ਛੁੱਟੀਆਂ ਉਡੀਕ ਰਹੇ ਬੱਚਿਆਂ ਲਈ ਜ਼ਰੂਰੀ ਖ਼ਬਰ ਆਈ ਹੈ ਜਿੱਥੇ ਕਿ ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਹਾਲ ਹੀ ਵਿਚ ਇਕ ਅਹਿਮ ਬਿਆਨ ਦਿੱਤਾ ਹੈ, ਜਿਸ ‘ਚ ਉਨ੍ਹਾਂ ਦੱਸਿਆ ਕਿ ਹੁਣ ਸਰਦੀਆਂ ਦੀਆਂ ਛੁੱਟੀਆਂ ਹੁਣ ਕੜਾਕੇ ਦੀ ਠੰਢ ਪੈਣ ਉਤੇ ਆਧਾਰਿਤ ਹੋਣਗੀਆਂ, ਨਾ ਕਿ ਕਿਸੇ ਨਿਸ਼ਚਿਤ ਤਰੀਕ ਉਤੇ। ਦੱਸ ਦਈਏ ਕਿ ਪਹਿਲਾਂ ਇਵੇਂ ਨਹੀਂ ਹੁੰਦਾ ਸੀ ਪਹਿਲਾਂ ਭਾਵੇਂ ਠੰਢ ਹੋਵੇ ਜਾਂ ਨਾ, ਛੁੱਟੀਆਂ 25 ਤੋਂ 31 ਦਸੰਬਰ ਤੱਕ ਤੈਅ ਹੁੰਦੀਆਂ ਸਨ। ਪਰ ਹੁਣ ਸਿੱਖਿਆ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਛੁੱਟੀਆਂ ਸਰਦੀਆਂ ਦੇ ਆਧਾਰ ਉਤੇ ਹੀ ਹੋਣਗੀਆਂ ਅਤੇ ਜੇਕਰ 1 ਜਨਵਰੀ ਤੋਂ ਠੰਢ ਵਧਦੀ ਹੈ ਤਾਂ ਛੁੱਟੀਆਂ ਉਸੇ ਦਿਨ ਤੋਂ ਹੀ ਹੋਣਗੀਆਂ।
ਸਰਦੀ ਨਾ ਹੋਣ ‘ਤੇ ਵੀ ਕਰ ਦਿੱਤਾ ਜਾਂਦਾ ਸੀ ਛੁੱਟੀਆਂ ਦਾ ਐਲਾਨ
ਰਾਜਸਥਾਨ ਵਿੱਚ ਸਰਦੀਆਂ ਦੀਆਂ ਛੁੱਟੀਆਂ ਆਮ ਤੌਰ ‘ਤੇ ਵਿਦਿਅਕ ਕੈਲੰਡਰ ਵਿੱਚ ਪਹਿਲਾਂ ਤੋਂ ਹੀ ਤੈਅ ਕੀਤੀਆਂ ਜਾਂਦੀਆਂ ਸਨ। ਹਾਲਾਂਕਿ, ਇਹ ਪ੍ਰਣਾਲੀ ਕੁਝ ਸਮੱਸਿਆਵਾਂ ਪੈਦਾ ਕਰ ਰਹੀ ਸੀ, ਜਿਵੇਂ ਕਿ ਕਈ ਵਾਰ ਸਰਦੀ ਨਾ ਹੋਣ ‘ਤੇ ਵੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਜਾਂਦਾ ਸੀ, ਜਿਸ ਦਾ ਸਕੂਲਾਂ ਅਤੇ ਸਿੱਖਿਆ ਪ੍ਰਣਾਲੀ ਉਤੇ ਮਾੜਾ ਪ੍ਰਭਾਵ ਪੈਂਦਾ ਸੀ। ਮਦਨ ਦਿਲਾਵਰ ਨੇ ਸਪੱਸ਼ਟ ਕੀਤਾ ਕਿ ਹੁਣ ਸਖ਼ਤ ਸਰਦੀ ਹੋਣ ਉਤੇ ਹੀ ਛੁੱਟੀਆਂ ਦਿੱਤੀਆਂ ਜਾਣਗੀਆਂ, ਤਾਂ ਜੋ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।
ਸਰਦੀਆਂ ਦੀਆਂ ਛੁੱਟੀਆਂ ਦੀਆਂ ਤਰੀਕਾਂ ‘ਚ ਬਦਲਾਅ
ਰਾਜਸਥਾਨ ਵਿੱਚ ਸਿੱਖਿਆ ਵਿਭਾਗ ਨੇ 28 ਜੁਲਾਈ ਨੂੰ 2024-25 ਦਾ ਸਾਲਾਨਾ ਕੈਲੰਡਰ ਜਾਰੀ ਕੀਤਾ ਸੀ, ਜਿਸ ਵਿੱਚ ਸਰਦੀਆਂ ਦੀਆਂ ਛੁੱਟੀਆਂ 25 ਦਸੰਬਰ ਤੋਂ 5 ਜਨਵਰੀ ਤੱਕ ਨਿਰਧਾਰਤ ਕੀਤੀਆਂ ਗਈਆਂ ਸਨ। ਹੁਣ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ‘ਚ ਸਰਦੀਆਂ ਦੀਆਂ ਛੁੱਟੀਆਂ ਦੀਆਂ ਤਰੀਕਾਂ ‘ਚ ਬਦਲਾਅ ਹੋ ਸਕਦਾ ਹੈ। ਸਿੱਖਿਆ ਵਿਭਾਗ ਇਸ ਗੱਲ ਉਤੇ ਸੋਚ-ਵਿਚਾਰ ਕਰ ਰਿਹਾ ਹੈ ਕਿ ਕਿਵੇਂ ਬੱਚਿਆਂ ਦੀ ਪੜ੍ਹਾਈ ‘ਚ ਕੋਈ ਵਿਘਨ ਨਾ ਪਵੇ ਅਤੇ ਸਰਦੀਆਂ ਦੀਆਂ ਛੁੱਟੀਆਂ ਮੌਸਮ ਦੇ ਹਿਸਾਬ ਨਾਲ ਤੈਅ ਕੀਤੀਆਂ ਜਾਣ।
ਇਹ ਵੀ ਪੜ੍ਹੋ : ਜਾਣੋ ਗਾਇਕ ਰਵਿੰਦਰ ਗਰੇਵਾਲ ਨੇ ਹਿੰਮਤ ਸੰਧੂ ਨਾਲ ਹੀ ਕਿਉਂ ਕਰਵਾਇਆ ਆਪਣੀ ਧੀ ਦਾ ਵਿਆਹ
ਭਵਿੱਖ ਵਿੱਚ ਕਰ ਸਕਦਾ ਕੁਝ ਬਦਲਾਅ
ਮਦਨ ਦਿਲਾਵਰ ਨੇ ਕਿਹਾ ਕਿ ਸਿੱਖਿਆ ਵਿਭਾਗ ਸਰਦੀਆਂ ਦੀਆਂ ਛੁੱਟੀਆਂ ਵਿੱਚ ਭਵਿੱਖ ਵਿੱਚ ਕੁਝ ਬਦਲਾਅ ਕਰ ਸਕਦਾ ਹੈ। ਇਸ ਤੋਂ ਪਹਿਲਾਂ ਜਾਰੀ ਕੀਤੇ ਗਏ ਕੈਲੰਡਰ ਵਿੱਚ 25 ਦਸੰਬਰ ਤੋਂ 5 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਤੈਅ ਕੀਤੀਆਂ ਗਈਆਂ ਸਨ। ਪਰ ਹੁਣ ਇਸ ਗੱਲ ਦੀ ਸੰਭਾਵਨਾ ਹੈ ਕਿ ਸਿੱਖਿਆ ਵਿਭਾਗ ਦਾ ਨਵਾਂ ਕੈਲੰਡਰ ਇਸ ਗੱਲ ‘ਤੇ ਨਿਰਭਰ ਕਰੇਗਾ ਕਿ ਠੰਢ ਕਦੋਂ ਅਤੇ ਕਿੰਨੀ ਪੈਦੀ ਹੈ। ਇਹ ਬਦਲਾਅ ਬੱਚਿਆਂ ਦੀ ਪੜ੍ਹਾਈ ‘ਤੇ ਪੈਣ ਵਾਲੇ ਮਾੜੇ ਪ੍ਰਭਾਵ ਨੂੰ ਘਟਾਉਣ ਵਿੱਚ ਮਦਦ ਕਰ ਸਕਦਾ ਹੈ।