ਲੁਧਿਆਣਾ: ਈਸਾਈ ਭਾਈਚਾਰੇ ਵੱਲੋਂ ਪੰਜਾਬ ਬੰਦ ਦਾ ਸੱਦਾ ਵਾਪਸ ਲੈ ਲਿਆ ਗਿਆ। ਬੱਚਤ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕ੍ਰਿਸਚੀਅਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਐਲਬਰਟ ਦੂਆ ਨੇ ਦੱਸਿਆ ਕਿ 27 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਮਸੀਹੀ ਭਾਈਚਾਰਾ ਵਾਪਿਸ ਲੈ ਰਿਹਾ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਪ੍ਰਾਈਵੇਟ ਬੱਸਾਂ ਦੀ ਐਂਟਰੀ ਹੋਵੇਗੀ ਬੰਦ! ਪੰਜਾਬ ਦੀ ਨਵੀਂ ਟਰਾਂਸਪੋਰਟ ਸਕੀਮ ਨੂੰ…
ਐਲਬਰਟ ਦੂਆ ਨੇ ਦੱਸਿਆ ਕਿ ਏ.ਡੀ.ਜੀ.ਪੀ. ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸੀਨੀਅਰ ਪੁਲੀਸ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਵਿੱਚ ਪੱਟੀ ਅਤੇ ਡੱਡੂਆਣਾ ਵਿੱਚ ਹੋਈ ਬੇਅਦਬੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮਗਰੋਂ ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਦੇ ਭਰੋਸੇ ਮਗਰੋਂ ਰੋਸ ਪ੍ਰਦਰਸ਼ਨ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਈ ਦਿਨ ਪਹਿਲਾਂ ਪੱਟੀ ਸਥਿਤ ਚਰਚ ‘ਤੇ ਹੋਏ ਹਮਲੇ ਦੇ ਵਿਰੋਧ ‘ਚ ਈਸਾਈ ਭਾਈਚਾਰੇ ਵੱਲੋਂ ਰੋਸ ਮਾਰਚ ਵੀ ਕੱਢਿਆ ਗਿਆ ਸੀ।