ਸੀਆਈਏ-1 ਦੀ ਟੀਮ ‘ਤੇ ਨਸ਼ਾ ਤਸਕਰਾਂ ਵੱਲੋਂ ਹਮਲਾ, ਕਰਾਸ ਫਾਇਰਿੰਗ ਦੌਰਾਨ ਪੁਲਿਸ ਮੁਲਾਜ਼ਮ ਜ਼ਖਮੀ
ਅੱਜ ਸਵੇਰੇ ਲੁਧਿਆਣਾ ਦੇ ਧਾਂਦਰਾ ਰੋਡ ਮਹਿਮੂਦਪੁਰਾ ਵਿਖੇ ਸੀਆਈਏ-1 ਦੀ ਟੀਮ ‘ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕੀਤਾ ਗਿਆ। ਕਰਾਸ ਫਾਇਰਿੰਗ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਨਸ਼ਾ ਤਸਕਰ ਦਾ ਭਰਾ ਜ਼ਖ਼ਮੀ ਹੋ ਗਿਆ ਹੈ। ਜ਼ਖਮੀ ਪੁਲਸ ਮੁਲਾਜ਼ਮ ਦਾ ਨਾਂ ਸੰਦੀਪ ਹੈ। ਜ਼ਖਮੀ ਨਸ਼ਾ ਤਸਕਰ ਦੇ ਭਰਾ ਦਾ ਨਾਂ ਰੋਹਿਤ ਹੀਰਾ ਹੈ।
ਇਹ ਵੀ ਪੜ੍ਹੋ- ਜ਼ਿਲ੍ਹਾ ਪ੍ਰਸ਼ਾਸ਼ਨ ਡਾਕਟਰਾਂ ਅਤੇ ਸਿਹਤ ਕਰਮੀਆਂ ਦੀ ਸੁਰੱਖਿਆ ਲਈ ਵਚਨਬੱਧ – ਡਿਪਟੀ ਕਮਿਸ਼ਨਰ
ਸੀ.ਆਈ.ਏ.-1 ਦੀ ਟੀਮ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਮਨੀਸ਼ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਗਈ ਸੀ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਘਰ ਨੂੰ ਘੇਰ ਲਿਆ ਤਾਂ ਪਰਿਵਾਰ ਨੇ ਦਰਵਾਜ਼ਾ ਨਹੀਂ ਖੋਲ੍ਹਿਆ।
ਪੁਲਿਸ ਮੁਲਾਜ਼ਮ ਗੁਆਂਢੀਆਂ ਦੇ ਘਰੋਂ ਛਾਲ ਮਾਰ ਕੇ ਨਸ਼ਾ ਤਸਕਰ ਦੇ ਘਰ ਵੜ ਗਏ। ਨਸ਼ਾ ਤਸਕਰ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਟੀਮ ‘ਤੇ ਹਮਲਾ ਕੀਤਾ। ਹਮਲੇ ਦੀ ਸੂਚਨਾ ਮਿਲਦੇ ਹੀ ਸੀਆਈਏ-1 ਦੇ ਇੰਚਾਰਜ ਰਾਜੇਸ਼ ਵੀ ਮੌਕੇ ‘ਤੇ ਪਹੁੰਚ ਗਏ।
ਜ਼ਖ਼ਮੀ ਪੁਲੀਸ ਮੁਲਾਜ਼ਮਾਂ ਨੂੰ ਸਿਵਲ ਹਸਪਤਾਲ
ਪੁਲੀਸ ਫੋਰਸ ਦੀ ਮਦਦ ਨਾਲ ਜ਼ਖ਼ਮੀ ਨਸ਼ਾ ਤਸਕਰ ਦੇ ਭਰਾ ਅਤੇ ਜ਼ਖ਼ਮੀ ਪੁਲੀਸ ਮੁਲਾਜ਼ਮਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਣ ਦੀ ਸਲਾਹ ਦਿੱਤੀ। ਫਿਲਹਾਲ ਪੁਲਿਸ ਮੁਲਾਜ਼ਮ ਸੰਦੀਪ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਹਨ। ਰੋਹਿਤ ਨੂੰ ਦੀਪ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰੋਹਿਤ ਦੇ ਭਰਾ ਮਨੀਸ਼ ‘ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ।