CIA ਨੇ ਨਸ਼ੀਲੇ ਪਦਾਰਥਾਂ ਸਮੇਤ ਫੜੇ 3 ਤਸਕਰ ॥ Punjab News ॥ Latest News

0
29

CIA ਨੇ ਨਸ਼ੀਲੇ ਪਦਾਰਥਾਂ ਸਮੇਤ ਫੜੇ 3 ਤਸਕਰ

CIA ਦੇ ਅੰਮ੍ਰਿਤਸਰ ਵਿੰਗ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। CIA ਦੀ ਟੀਮ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ 5 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਕਾਊਂਟਰ ਇੰਟੈਲੀਜੈਂਸ ਦੀ ਇਸ ਕਾਰਵਾਈ ਨਾਲ ਸਰਹੱਦ ਪਾਰ ਡਰੱਗ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਜਾਣਕਾਰੀ ਅਨੁਸਾਰ ਮੁਲਜ਼ਮ ਸਕੂਟਰ ‘ਚ ਹੈਰੋਇਨ ਲੁਕੋ ਕੇ ਬਾਰਡਰ ਤੋਂ ਲੈ ਕੇ ਆ ਰਹੇ ਸਨ। ਤਸਕਰਾਂ ਵੱਲੋਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ NDPS ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਪਿਛੜੇ ਅਤੇ ਅੱਗੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ: ਸੁਰਜੀਤ ਕੌਰ ‘ਆਪ’ ‘ਚ ਹੋਏ ਸ਼ਾਮਲ.. ॥ Punjab News ॥ Latest News

ਦੱਸ ਦੇਈਏ ਕਿ ਇਸ ਤੋਂ ਪਹਿਲਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲਖਵਿੰਦਰ ਉਰਫ਼ ਲੱਖਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪਾਕਿਸਤਾਨ ਸਥਿਤ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਤੋਂ ਲਗਾਤਾਰ ਹੈਰੋਇਨ ਦੀ ਖੇਪ ਮੰਗਵਾ ਰਿਹਾ ਸੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਤਰਨਤਾਰਨ ਦੇ ਖੇਮਕਰਨ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

LEAVE A REPLY

Please enter your comment!
Please enter your name here