CIA ਸਟਾਫ਼ ਦੀ ਟੀਮ ਨੇ ਨਸ਼ਾ ਤਸਕਰ ਕੀਤਾ ਕਾਬੂ
ਕਪੂਰਥਲਾ ਸੀਆਈਏ ਸਟਾਫ਼ ਦੀ ਟੀਮ ਨੇ ਨਾਕਾਬੰਦੀ ਦੌਰਾਨ ਹੈਰੋਇਨ ਸਪਲਾਈ ਕਰਨ ਜਾ ਰਹੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਉਸ ਦੇ ਕਬਜ਼ੇ ‘ਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮ ਨਸ਼ਾ ਤਸਕਰ ਖ਼ਿਲਾਫ਼ ਥਾਣਾ ਸੁਭਾਨਪੁਰ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਨਾਕਾਬੰਦੀ ਕਰਕੇ ਕੀਤੀ ਜਾ ਰਹੀ ਸੀ ਚੈਕਿੰਗ
ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਏਐਸਆਈ ਕੇਵਲ ਸਿੰਘ ਨੇ ਪੁਲਿਸ ਟੀਮ ਸਮੇਤ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਨੇੜੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਨੌਜਵਾਨ ਜੈਰਾਮਪੁਰ ਪਿੰਡ ਤੋਂ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਟੀਮ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਵਿਚ ਫੜਿਆ ਲਿਫਾਫਾ ਸੜਕ ਕਿਨਾਰੇ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।
ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ || Punjab News
ਪੁਲਿਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ।ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਸ਼ਰਨਜੀਤ ਸਿੰਘ ਉਰਫ਼ ਸ਼ੰਮੀ ਵਾਸੀ ਪਿੰਡ ਬੂਟ ਦੱਸਿਆ। ਜਦੋਂ ਪੁਲਿਸ ਟੀਮ ਨੇ ਉਸ ਵੱਲੋਂ ਸੁੱਟੇ ਮੋਮੀ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਨਸ਼ਾ ਤਸਕਰ ਖ਼ਿਲਾਫ਼ ਥਾਣਾ ਸੁਭਾਨਪੁਰ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।