ਸਿਵਲ ਸਰਜਨ ਰੂਪਨਗਰ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਸ਼੍ਰੀ ਆਨੰਦਪੁਰ ਸਾਹਿਬ ਦਾ ਅਚਨਚੇਤ ਦੌਰਾ || Punjab News

0
26

ਸਿਵਲ ਸਰਜਨ ਰੂਪਨਗਰ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਸ਼੍ਰੀ ਆਨੰਦਪੁਰ ਸਾਹਿਬ ਦਾ ਅਚਨਚੇਤ ਦੌਰਾ

ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਮੁਹਈਆ ਕਰਵਾਉਣ ਦੇ ਮੰਤਵ ਤਹਿਤ ਸਿਵਲ ਸਰਜਨ ਰੂਪ ਨਗਰ ਡਾਕਟਰ ਤਰਸੇਮ ਸਿੰਘ ਵੱਲੋਂ ਅੱਜ ਸਬ ਡਿਵੀਜ਼ਨਲ ਹਸਪਤਾਲ ਸ਼੍ਰੀ ਆਨੰਦਪੁਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ।

ਪਰਾਲੀ ਦੀਆਂ ਘਟਨਾਵਾਂ ਨੂੰ ਲੈ ਕੇ DC ਹੋਏ ਸਖਤ !

ਇਸ ਮੌਕੇ ਉਨ੍ਹਾਂ ਵੱਲੋਂ ਐਮਰਜੰਸੀ ਵਾਰਡ ਬਲੱਡ ਬੈਂਕ ਸੈਂਟਰ ਦੀ ਜਾਂਚ ਕੀਤੀ ਗਈ ਅਤੇ ਰੋਸਟਰ ਮੁਤਾਬਕ ਹਾਜ਼ਰ ਸਟਾਫ ਦੀ ਹਾਜ਼ਰੀ ਵੀ ਚੈੱਕ ਕੀਤੀ ਗਈ। ਰੋਸਟਰ ਅਨੁਸਾਰ ਸਾਰੇ ਕਰਮਚਾਰੀ ਹਾਜ਼ਰ ਪਾਏ ਗਏ ਇਸ ਦੇ ਨਾਲ ਹੀ ਉਹਨਾਂ ਵੱਲੋਂ ਦਵਾਈਆਂ ਦਾ ਜਰੂਰੀ ਸਟਾਕ ਦੀ ਉਪਲਬਧਤਾ ਸੁਨਿਸ਼ਚਿਤ ਕਰਨ ਲਈ ਹਦਾਇਤ ਵੀ ਕੀਤੀ ਗਈ ਅਤੇ ਇਸ ਦੇ ਨਾਲ ਹੀ ਉਹਨਾਂ ਵੱਲੋਂ ਸਾਫ ਸਫਾਈ ਪ੍ਰਤੀ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ ਗਈ।

ਡਿਊਟੀ ਰੋਸਟਰ ਅਨੁਸਾਰ ਡਿਊਟੀ

ਉਨ੍ਹਾਂ ਕਿਹਾ ਕਿ ਹਰ ਇੱਕ ਅਧਿਕਾਰੀ, ਕਰਮਚਾਰੀ ਡਿਊਟੀ ਰੋਸਟਰ ਅਨੁਸਾਰ ਹੀ ਡਿਊਟੀ ਕਰੇਗਾ ਅਤੇ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਇਲਾਜ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇ।

ਅੱਖਾਂ ਦੀ ਜਾਂਚ ਹਿੱਤ ਲਗਾਏ ਗਏ ਵਿਸ਼ੇਸ਼ ਮੈਡੀਕਲ ਕੈਂਪ

ਇਸ ਉਪਰੰਤ ਉਨਾਂ ਵੱਲੋਂ ਸੰਤ ਡੁਮੇਲੀ ਵਾਲਿਆਂ ਵੱਲੋਂ ਅੱਖਾਂ ਦੀ ਜਾਂਚ ਹਿੱਤ ਲਗਾਏ ਗਏ ਵਿਸ਼ੇਸ਼ ਮੈਡੀਕਲ ਕੈਂਪ ਵਿੱਚ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨਾਲ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।ਇਸ ਮੌਕੇ ਸਟੈਨੋ ਹਰਜਿੰਦਰ ਸਿੰਘ ਅਤੇ ਸ਼੍ਰੀ ਅਨੰਦਪੁਰ ਸਾਹਿਬ ਦੇ ਹਸਪਤਾਲ ਦੇ ਸਟਾਫ ਮੈਂਬਰ  ਮੌਜੂਦ ਸਨ।

LEAVE A REPLY

Please enter your comment!
Please enter your name here