ਪੁਲਿਸ ਤੇ ਗੈਂਗਸਟਰ ਵਿਚਾਲੇ ਮੁੱਠਭੇੜ, ਫਾਇਰਿੰਗ ‘ਚ ਗੈਂਗਸਟਰ ਹੋਇਆ ਜ਼ਖ਼ਮੀ

0
31

ਫਿਰੋਜ਼ਪੁਰ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਫਿਰੋਜ਼ਪੁਰ ਦੇ ਤਲਵੰਡੀ ਭਾਈ ਇਲਾਕੇ ‘ਚ ਹੋਇਆ। ਜਿਸ ਗੈਂਗਸਟਰ ਨਾਲ ਪੁਲਿਸ ਦਾ ਮੁਕਾਬਲਾ ਹੋਇਆ ਹੈ , ਉਹ ਗੈਂਗਸਟਰ ਅਰਸ਼ ਡੱਲਾ ਦਾ ਸਾਥੀ ਗੁਰਪਿਆਰ ਸਿੰਘ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਤਲਵੰਡੀ ਥਾਣਾ ਪੁਲਿਸ ਨੇ ਜਦੋਂ ਨਾਕੇ ‘ਤੇ ਗੁਰਪਿਆਰ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਵੀ ਉਸ ‘ਤੇ ਜਵਾਬੀ ਫਾਇਰਿੰਗ ਕੀਤੀ। ਫਾਇਰਿੰਗ ਦੌਰਾਨ ਗੈਂਗਸਟਰ ਗੁਰਪਿਆਰ ਸਿੰਘ ਦੇ ਗੋਲੀ ਲੱਗ ਗਈ ਤੇ ਉਹ ਜ਼ਖ਼ਮੀ ਹੋ ਗਿਆ। ਪੁਲਿਸ ਵੱਲੋਂ ਜ਼ਖ਼ਮੀ ਗੁਰਪਿਆਰ ਸਿੰਘ ਨੂੰ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹੈ।

LEAVE A REPLY

Please enter your comment!
Please enter your name here