ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁ/ਠਭੇੜ

0
9

ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁ/ਠਭੇੜ

ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁਠਭੇੜ ਦੌਰਾਨ ਇਕ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਪੁਲਸ ਨੇ ਜ਼ਖਮੀ ਮੁਲਜ਼ਮ ਨੂੰ ਕਾਬੂ ਕਰ ਕੇ ਹਸਪਤਾਲ ਪਹੁੰਚਾਇਆ। ਮੁਲਜ਼ਮ ਦੀ ਪਛਾਣ ਲਵਕਰਨ ਸਿੰਘ ਵਾਸੀ ਬਕੀਪੁਰ ਵਜੋਂ ਹੋਈ ਹੈ।

ਇਲਾਜ ਤੋਂ ਬਾਅਦ ਉਸ ਤੋਂ ਕੀਤੀ ਜਾਵੇਗੀ ਪੁੱਛਗਿੱਛ

ਡੀਐਸਪੀ ਕਮਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਜਮਸਤਪੁਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੌਰਾਨ ਪੁਲੀਸ ਨੇ ਇੱਕ ਕਾਰ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪਰ ਕਾਰ ਚਾਲਕ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇੱਕ ਗੋਲੀ ਪੁਲਿਸ ਮੁਲਾਜ਼ਮਾਂ ਦੀ ਪੱਗ ਨੂੰ ਛੁਹ ਕੇ ਲੰਘੀ ਅਤੇ ਪਰ ਮੁਲਾਜ਼ਮ ਵਾਲ-ਵਾਲ ਬਚ ਗਿਆ। ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ‘ਚ ਕਾਰ ਸਵਾਰ ਲਵਕਰਨ ਸਿੰਘ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਇਲਾਜ ਕਰਵਾਉਣ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਸ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾਵੇਗੀ। ਲਵਕਰਨ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਉਹ ਪੁਲੀਸ ਨੂੰ ਲੋੜੀਂਦਾ ਸੀ।

ਕਲਯੁਗੀ ਪੁੱਤਰ ਨੇ ਆਪਣੀ ਪਤਨੀ ਨਾਲ ਮਿਲ ਕੇ ਕੀਤਾ ਆਪਣੇ ਹੀ ਪਿਤਾ ਦਾ ਕ.ਤ.ਲ, ਮਾਮਲਾ ਦਰਜ

LEAVE A REPLY

Please enter your comment!
Please enter your name here