1 ਨਵੰਬਰ ਨੂੰ ਲੁਧਿਆਣਾ ਵਿਖੇ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ-2022’ ਦਾ ਸਮਾਪਤੀ ਸਮਾਰੋਹ: CM ਭਗਵੰਤ ਮਾਨ

0
104

ਸੂਬੇ ਵਿਚ ਖੇਡਾਂ ਦਾ ਮਾਹੌਲ ਸਿਰਜਣ ਲਈ ਵੱਡੇ ਪੱਧਰ ਉਤੇ ਉਲੀਕੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਦਾ ਸਮਾਪਤੀ ਸਮਾਰੋਹ ਪੰਜਾਬ ਦਿਵਸ ਵਾਲੇ ਦਿਨ ਪਹਿਲੀ ਨਵੰਬਰ ਨੂੰ ਲੁਧਿਆਣਾ ਵਿਖੇ ਹੋਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਵਨ ਵਿਖੇ ਖੇਡ ਵਿਭਾਗ ਦੀ ਮੀਟਿੰਗ ਦੌਰਾਨ ਕੀਤਾ। ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਇਸ ਸਮਾਗਮ ਵਿਚ ਮੁੱਖ ਮੰਤਰੀ ਵੱਲੋਂ ਜੇਤੂਆਂ ਨੂੰ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਜ਼ਿਕਰਯੋਗ ਹੈ ਕਿ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਕੌਮੀ ਖੇਡ ਦਿਵਸ ਵਾਲੇ ਦਿਨ 29 ਅਗਸਤ ਨੂੰ ਰੰਗਾਰੰਗ ਉਦਘਾਟਨੀ ਸਮਾਰੋਹ ਨਾਲ ਹੋਈ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਗੁਜਰਾਤ ਵਿਖੇ ਚੱਲ ਰਹੀਆਂ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਖੇਡ ਨੀਤੀ ਤਹਿਤ ਸਨਮਾਨਿਤ ਰਾਸ਼ੀ ਜਾਰੀ ਕਰ ਦੇਵਾਂਗੇ, ਖੇਡਾਂ ਵਤਨ ਪੰਜਾਬ ਦੀਆਂ ਦੀ Closing Ceremony ਵੀ 1 ਨਵੰਬਰ ਨੂੰ ਹੋਵੇਗੀ, ਉੱਥੇ ਵੀ ਜੇਤੂਆਂ ਨੂੰ ਸਨਮਾਨਿਤ ਕਰਾਂਗੇ

ਇਹ ਵੀ ਪੜ੍ਹੋ – HC ਤੋਂ ਕੁਮਾਰ ਵਿਸ਼ਵਾਸ ਤੇ BJP ਆਗੂ ਤਜਿੰਦਰ ਪਾਲ ਬੱਗਾ ਨੂੰ ਮਿਲੀ ਵੱਡੀ ਰਾਹਤ

ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਬਲਾਕ ਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸਫਲਤਾ ਤੋਂ ਬਾਅਦ ਹੁਣ 14 ਤੋਂ 28 ਅਕਤੂਬਰ ਤੱਕ ਵੱਖ-ਵੱਖ 9 ਥਾਵਾਂ ‘ਤੇ 29 ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਮੀਟਿੰਗ ‘ਚ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਖੇਡਾਂ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਖੇਡਾਂ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

 

LEAVE A REPLY

Please enter your comment!
Please enter your name here