ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੜ੍ਹਬਾ ਵਿਖੇ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ।ਉਨ੍ਹਾਂ ਨੇ ਕਿਹਾ ਇੱਥੇ 5 ਮੰਜ਼ਿਲਾਂ ਤਹਿਸੀਲ ਕੰਪਲੈਕਸ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 9 ਏਕੜ ‘ਚ 9 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ਇਹ ਤਹਿਸੀਲ ਕੰਪਲੈਕਸ ਬਣੇਗਾ।

ਉਨ੍ਹਾਂ ਨੇ ਕਿਹਾ ਕਿ ਇਸ 5 ਮੰਜ਼ਿਲਾ ਤਹਿਸੀਲ ਕੰਪਲੈਕਸ ‘ਚ ਹੀ SDM, DSP ਤੇ BDPO ਦੇ ਦਫਤਰ ਹੋਣਗੇ। ਇਸਦੇ ਨਾਲ ਹੀ ਕਿਹਾ ਕਿ ਪੂਰੇ ਪੰਜਾਬ ‘ਚ ਪਹਿਲੇ ਫੇਸ ‘ਚ 95 ਕਰੋੜ ਦੀ ਲਾਗਤ ਨਾਲ 18 ਤਹਿਸੀਲ ਤੇ ਸਬ ਤਹਿਸੀਲ ਕੰਪਲੈਕਸ ਬਣਾ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਉਹ ਅੱਜ ਚੀਮਾ ਵਿਖੇ ਸਬ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨਗੇ।