ਪੰਜਾਬ ਦੇ 180 ਈਟੀਟੀ ਬੇਰੁਜ਼ਗਾਰ ਅਧਿਆਪਕ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪਹੁੰਚ ਗਏ ਹਨ। ਜਿੱਥੇ ਉਨ੍ਹਾਂ ਨੇ ਧਰਨਾ ਲਗਾ ਦਿੱਤਾ ਅਤੇ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਹੈ। ਅਧਿਆਪਕਾਂ ਨੇ ਹੱਥਾਂ ਵਿੱਚ ਵੱਡੇ-ਵੱਡੇ ਬੈਨਰ ਲੈ ਕੇ ਕੇਜਰੀਵਾਲ ਦੀ ਰਿਹਾਇਸ਼ ਦਾ ਘਿਰਾਓ ਕੀਤਾ ਹੈ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਨ੍ਹਾਂ ਅਧਿਆਪਕਾਂ ਦੀ ਮੰਗ ਹੈ ਕਿ ਇਕ ਤਾਂ ਰੈਗੂਲਰ ਕੀਤਾ ਜਾਵੇ ਅਤੇ ਦੂਜਾ ਇਨ੍ਹਾਂ ਦੀ ਤਨਖਾਹ ਵਧਾਈ ਜਾਵੇ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਨ੍ਹਾਂ ਅਧਿਆਪਕਾਂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ। ਇਸ ਦੇ ਨਾਲ ਹੀ ‘ਆਪ’ ਪਾਰਟੀ ਨੇ ਪੰਜਾਬ ਦੀਆਂ ਚੋਣਾਂ ਤੋਂ ਪਹਿਲਾਂ ਇਨ੍ਹਾਂ ਅਧਿਆਪਕਾਂ ਨਾਲ ਵਾਅਦੇ ਵੀ ਕੀਤੇ ਸਨ। ਇਸ ਦੀ ਪੂਰਤੀ ਦੀ ਮੰਗ ਨੂੰ ਲੈ ਕੇ ਅਧਿਆਪਕ ਅੱਜ ਕੇਜਰੀਵਾਲ ਦੇ ਘਰ ਦੇ ਬਾਹਰ ਧਰਨਾ ਦੇਣ ਪੁੱਜੇ ਹਨ।