ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਿੱਲੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜ਼ਾਇਜ ਕਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਸਹੀ ਹਨ। ਉਨ੍ਹਾਂ ਨੂੰ ਸ਼ਾਂਤੀਪੂਰਨ ਪ੍ਰੋਟੈਸਟ ਕਰਨ ਦਾ ਵੀ ਅਧਿਕਾਰ ਹੈ। ਕੇਂਦਰ ਸਰਕਾਰ ਨੇ ਦਿੱਲੀ ਸਰਕਾਰ ਅੱਗੇ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਬਣਾਉਣ ਦਾ ਪ੍ਰਸਤਾਵ ਰੱਖਿਆ ਸੀ ਪਰ ਕੇਜਰੀਵਾਲ ਨੇ ਇਸ ਪ੍ਰਸਤਾਵ ਨੂੰ ਖਾਰਿਜ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਜੇਲ੍ਹ ‘ਚ ਪਾਉਣਾ ਗਲਤ ਹੋਵੇਗਾ।
ਦੱਸ ਦਈਏ ਕਿ ਕਿਸਾਨਾਂ ਦੀ ਮੀਟਿੰਗ ਕੇਂਦਰੀ ਮੰਤਰੀਆਂ ਨਾਲ ਬੇਸਿੱਟਾ ਰਹੀ ਸੀ। ਜਿਸ ਕਾਰਨ ਹੁਣ ਉਨ੍ਹਾਂ ਨੇ ਦਿੱਲੀ ਨੂੰ ਚਾਲੇ ਪਾ ਲਏ ਹਨ। ਕਿਸਾਨਾਂ ਦੇ ਕਾਫਲੇ ਦਿੱਲੀ ਲਈ ਰਵਾਨਾ ਹੋ ਗਏ ਹਨ।
ਜੇਕਰ ਪ੍ਰਸ਼ਾਸਨ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਵਲੋਂ ਬਾਰਡਰ ਤੱਕ ਸੀਲ ਕਰ ਦਿੱਤੇ ਗਏ ਹਨ।ਦੱਸ ਦਈਏ ਕਿ ਸੀਮੇਂਟ ਦੀਆਂ ਸਲੈਬਾਂ ਨਾਲ ਰਸਤੇ ਰੋਕੇ ਗਏ ਹਨ ਤਾਂ ਜੋ ਕਿਸਾਨ ਦਿੱਲੀ ਤੱਕ ਨਾ ਪਹੁੰਚ ਸਕਣ।
ਕਿਸਾਨਾਂ ਦੀਆਂ ਮੰਗਾਂ
#ਕੇਂਦਰ ਸਰਕਾਰ ਤੋਂ MSP ਦੀ ਗਰੰਟੀ ਦੇਣ ਦੀ ਮੰਗ
-ਕਿਸਾਨਾਂ ਦੇ ਖਿਲਾਫ ਮੁਕੱਦਮੇ ਵਾਪਸ ਲੈਣ ਦੀ ਮੰਗ
# ਕਿਸਾਨਾਂ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਰੱਖਣ ਦੀ ਮੰਗ
-ਕਿਸਾਨਾਂ ਦਾ ਪੂਰਾ ਕਰਜ਼ ਮੁਆਫ ਕਰਨ ਦੀ ਮੰਗ
ਕਿਸਾਨਾਂ ਨੇ ਮੰਗਾਂ ਨੂੰ ਮੰਗਵਾਉਣ ਲਈ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਸੀ। ਕਿਸਾਨਾਂ ਨੇ ਅੱਜ ਸਵੇਰ 10 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਸੀ। ਉਨ੍ਹਾਂ ਦੀ ਕੇਂਦਰੀ ਮੰਤਰੀਆਂ ਨਾਲ ਸਹਿਮਤੀ ਨਹੀਂ ਬਣੀ ਜਿਸ ਕਾਰਨ ਉਹ ਹੁਣ ਆਪਣਾ ਕਾਫਲਾ ਲੇ ਕੇ ਰਵਾਨਾ ਹੋ ਗਏ ਹਨ।