ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚੇ ਹਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀਆਂ ਵਾਲਵੋ ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਦਿੱਲੀ ਏਅਰਪੋਰਟ ਲਈ ਰਵਾਨਾ ਕੀਤਾ। ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜਲੰਧਰ ਫੇਰੀ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਦੇ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੀ ਸ਼ਾਮਲ ਹੋਏ। ਉਨ੍ਹਾਂ ਦੇ ਦੌਰੇ ਨੂੰ ਵੇਖਦੇ ਹੋਏ ਇਲਾਕੇ ’ਚ ਦਿਹਾਤੀ ਪੁਲਿਸ ਵੱਲੋਂ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰੀ ਖੇਤਰ ‘ਚ ਪ੍ਰੋਗਰਾਮ ਹੋਣ ਕਾਰਨ ਸੁਰੱਖਿਆ ਮਜ਼ਬੂਤ ਕੀਤੀ ਗਈ ਹੈ।