ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਕੁਝ ਲੋਕ ਭਗਵੰਤ ਮਾਨ ਦਾ ਵਿਰੋਧ ਕਰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਇਸੇ ਵਿਚਕਾਰ ਭਗਵੰਤ ਨੂੰ ਉਨ੍ਹਾਂ ਸਾਹਮਣੇ ਭੰਗੜਾ ਪਾਉਂਦੇ ਵੇਖਿਆ ਜਾ ਸਕਦਾ ਹੈ। ਹੁਣ ਇਸ ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਘਟਨਾ ਹੁਣ ਦੀ ਹੈ ਅਤੇ ਇਸਦੇ ਨਾਲ ਭਗਵੰਤ ਮਾਨ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
ਪਰ ਇਸਦੇ ਨਾਲ ਹੀ ਮੀਡੀਆ ਰਿਪੋਰਟ ਅਨੁਸਾਰ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਸਨ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।