ਮੱਤੇਵਾੜਾ ਜੰਗਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਅੱਜ 11 ਜੁਲਾਈ ਨੂੰ ਮੁੱਖ ਮੰਤਰੀ ਨੇ ਪਬਲਿਕ ਐਕਸ਼ਨ ਕਮੇਟੀ ਦੇ ਨਾਲ ਮੀਟਿੰਗ ਕੀਤੀ। ਕਮੇਟੀ ਮੈਂਬਰਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਇਸ ਫੈਸਲੇ ਲਈ ਧੰਨਵਾਦ ਵੀ ਕੀਤਾ ਗਿਆ ਹੈ। ਕਾਬਿਲੇਗੌਰ ਕਿ ਮੱਤੇਵਾੜਾ ਜੰਗਲ ਨੂੰ ਹਟਾਕੇ ਇੱਥੇ ਟੈਕਸਟਾਈਲ ਇੰਡਸਟਰੀ ਲਗਾਈ ਜਾਣੀ ਸੀ। ਜਿਸ ਦਾ ਵਿਰੋਧੀ ਪਾਰਟੀਆਂ ਤੇ ਵਾਤਾਵਰਨ ਪ੍ਰੇਮੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ। ਹੁਣ ਨਹੀਂ ਉੱਜੜੇਗਾ ਜੀਵ-ਜੰਤੂਆਂ ਦਾ ਆਸ਼ਿਆਨਾ, ਹੁਣ ਮੱਤੇਵਾੜਾ ਜੰਗਲ ਦੀ ਬਜਾਏ ਕਿਸੇ ਹੋਰ ਸਥਾਨ ‘ਤੇ ਟੈਕਸਟਾਈਲ ਇੰਡਸਟਰੀ ਨੂੰ ਬਣਾਇਆ ਜਾਵੇਗਾ।