ਪੰਜਾਬ ਦੇ CM ਭਗਵੰਤ ਮਾਨ ਅੱਜ ਜਲੰਧਰ ਪਹੁੰਚਣਗੇ। ਇਸ ਦੌਰਾਨ ਮੁੱਖ ਮੰਤਰੀ ਜਲੰਧਰ ਦੇ ਮਾਡਲ ਟਾਊਨ ਸਥਿਤ ਦਯਾਨੰਦ ਮਾਡਲ ਸਕੂਲ ‘ਚ ਆਯੋਜਿਤ ‘ਧੀਆਂ ਦੀ ਲੋਹੜੀ’ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ। ਸਕੂਲ ਨੇ ਉਨ੍ਹਾਂ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਹੈ। ਡੀਏਪੀ ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਅਰਵਿੰਦ ਘਈ ਵੀ ਹਾਜ਼ਰ ਹੋਣਗੇ।
ਦਯਾਨੰਦ ਮਾਡਲ ਸਕੂਲ ਦੇ ਪ੍ਰਿੰਸੀਪਲ ਵਿਨੋਦ ਕੁਮਾਰ ਨੇ ਦੱਸਿਆ- ਸਕੂਲ ਦੇ ਵਿਹੜੇ ਵਿੱਚ ‘ਧੀਆਂ ਦੀ ਲੋਹੜੀ ਦੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਭਗਵੰਤ ਮਾਨ ਪਹੁੰਚ ਰਹੇ ਹਨ। ਪ੍ਰੋਗਰਾਮ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਪੁਲਿਸ ਨੂੰ ਸੀਐਮ ਦੇ ਆਉਣ ਦੀ ਸੂਚਨਾ ਮਿਲੀ ਤਾਂ ਪੁਲਿਸ ਨੇ ਤੁਰੰਤ ਪੂਰੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ। ਪੁਲਿਸ ਨੇ ਪ੍ਰੋਗਰਾਮ ਵਾਲੀ ਥਾਂ ਦੇ ਆਲੇ-ਦੁਆਲੇ ਨਾਕਾਬੰਦੀ ਕਰ ਦਿੱਤੀ ਹੈ। ਪੁਲਿਸ ਦੀ ਗਸ਼ਤ ਵੀ ਵਧਾ ਦਿੱਤੀ ਗਈ ਹੈ।