ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਪਹੁੰਚੇ।
ਜਿੱਥੇ ਉਨ੍ਹਾਂ ਨੇ ਪਿੰਡ ਦੇ ਅਗਨੀਵੀਰ ਸ਼ਹੀਦ ਅਜੈ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਰਕਾਰ ਵੱਲੋਂ ਕੀਤਾ ਵਾਅਦਾ ਪੂਰਾ ਕਰਦੇ ਹੋਏ, ਸਨਮਾਨ ਰਾਸ਼ੀ ਵਜੋਂ 1 ਕਰੋੜ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ।
ਇਸ ਮੌਕੇ ਉਹਨਾਂ ਨੇ ਪਿੰਡ ਦੇ ਸਕੂਲ ਦਾ ਨਾਂਅ ਸ਼ਹੀਦ ਅਜੈ ਸਿੰਘ ਦੇ ਨਾਂਅ ‘ਤੇ ਰੱਖਣ, ਅਤੇ ਸ਼ਹੀਦ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦਾ ਵੀ ਐਲਾਨ ਕੀਤਾ।