ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟੈਗੋਰ ਥਿਏਟਰ ਚੰਡੀਗੜ੍ਹ ਵਿਖੇ ਸਹਿਕਾਰਤਾ ਵਿਭਾਗ ਵਿੱਚ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਕਿਹਾ ਕਿ ਸਾਨੂੰ ਪੈਰਿਸ ਜਾਂ ਕੈਲੇਫ਼ੋਰਨੀਆਂ ਦੀ ਲੋੜ ਨਹੀਂ, ਅਸੀਂ ਸਿਰਫ਼ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ।
ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ, ਅਸੀਂ ਲੋਕਾਂ ਦੀਆਂ ਦੁਖ ਤਕਲੀਫ਼ਾਂ ਦੂਰ ਕਰਨ ਲਈ ਸੱਤਾ ਵਿਚ ਆਏ ਹਾਂ। ਪੰਜਾਬ ਵਿਚ ਵਿਰੋਧੀ ਪੂਰੀ ਤਰ੍ਹਾਂ ਖਾਲੀ ਹੋ ਚੁੱਕੇ ਹਨ। ਮਾਨ ਨੇ ਕਿਹਾ ਕਿ ਸਾਡੇ ਤੋਂ ਪਹਿਲਾਂ ਵਾਲੇ ਸਿਰਫ਼ ਆਪਣੇ ਬਾਰੇ ਹੀ ਸੋਚਦੇ ਸਨ, ਲੋਕਾਂ ਬਾਰੇ ਤਾਂ ਸੋਚਦੇ ਹੀ ਨਹੀਂ ਸਨ। CM ਮਾਨ ਨੇ ਕਿਹਾ ਕਿ ਮੈ ਹਰ ਰੋਜ਼ ਪੰਜਾਬ ਦੀ ਤਰੱਕੀ ਲਈ ਸਾਈਨ ਕਰਦਾ ਹੈ। ਕਿਹਾ ਕਿ ਅਸੀਂ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਸਰਕਾਰੀ ਕੀਤੇ।