CM ਮਾਨ ਨੇ ਸੁਲਤਾਨਪੁਰ ਲੋਧੀ ‘ਚ ਹੋਮਗਾਰਡ ਜਸਪਾਲ ਸਿੰਘ ਦੀ ਮੌ.ਤ ਤੇ ਪ੍ਰਗਟਾਇਆ ਦੁੱਖ, 1 ਕਰੋੜ ਰੁ: ਦੇਣ ਦਾ ਕੀਤਾ ਐਲਾਨ

0
64

ਪੰਜਾਬ ਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ‘ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਫਾਇਰਿੰਗ ਹੋਈ ਸੀ। ਇਸ ਦੌਰਾਨ ਗੋਲੀ ਲੱਗਣ ਕਾਰਨ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ। CM ਮਾਨ ਨੇ ਹੋਮਗਾਰਡ ਜਸਪਾਲ ਸਿੰਘ ਦੀ ਮੌ.ਤ ਤੇ ਦੁੱਖ ਪ੍ਰਗਟਾਇਆ ਹੈ। ਇਸ ਦੇ ਨਾਲ ਹੀ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ‘ਚ ਲਿਖਿਆ ਕਿ- ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ। ਇਸ ਦੁਖਦਾਈ ਘੜੀ ‘ਚ ਮ੍ਰਿਤਕ ਦੇ ਪਰਿਵਾਰ ਨਾਲ ਸਾਡੀ ਦਿਲੋਂ ਹਮਦਰਦੀ ਹੈ। ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ। ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ।

ਉਨ੍ਹਾਂ ਅੱਗੇ ਲਿਖਿਆ ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ।

LEAVE A REPLY

Please enter your comment!
Please enter your name here