ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਨੂੰ ਸੂਬੇ ‘ਚ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਵੱਲੋਂ ਪਰੇਡ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। CM ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾ ਟਵੀਟਰ) ‘ਤੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
CM ਮਾਨ ਨੇ ਲਿਖਿਆ ਕਿ 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ PAU ਦੀ ਗਰਾਊਂਡ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਸਟੇਡੀਅਮ ਵਿੱਚ ਅਸੀਂ ਹੁਣੇ ਹੁਣੇ ਨਵਾਂ ਸਿੰਥੈਟਕ ਟਰੈਕ ਬਣਾਇਆ ਹੈ ਅਸੀਂ ਨਹੀਂ ਚਾਹੁੰਦੇ ਕਿ ਪਰੇਡ ਨਾਲ ਉਸਨੂੰ ਕੋਈ ਨੁਕਸਾਨ ਪਹੁੰਚੇ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਪੂਰੇ ਪੰਜਾਬ ‘ਚ ਕਿਤੇ ਵੀ ਸਿੰਥੈਟਕ ਟਰੈਕ ਵਾਲੇ ਗਰਾਊਂਡ ਵਿੱਚ ਪਰੇਡ ਨਹੀਂ ਹੋਵੇਗੀ।