ਮੁਲਾਜ਼ਮਾਂ ਦੀਆਂ ਮੰਗਾਂ ਦੇ ਮੁੱਦੇ ਉਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮ ਯੂਨੀਅਨ ਨਾਲ ਮੀਟਿੰਗ ਕੀਤੀ ਜਾਵੇਗੀ।ਇਸ ਮੀਟਿੰਗ ਦੇ ਮੱਦੇਨਜਰ ਮੁਲਾਜਮਾਂ ਨੇ ਕਲਮ ਛੋੜ ਹੜਤਾਲ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਰਮਚਾਰੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ।

ਮੀਟਿੰਗ ਸਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ 18 ਦਸੰਬਰ ਨੂੰ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਨਾਲ ਮੀਟਿੰਗ ਕਰਨਗੇ।

ਜ਼ਿਕਰਯੋਗ ਹੈ ਕਿ ਮਨਿਸਟੀਰੀਅਲ ਸਰਵਿਸ ਯੂਨੀਅਨ ਪਿਛਲੇ ਲੰਮੇ ਸਮੇਂ ਤੋਂ ਕਲਮਛੋੜ ਹੜਤਾਲ ਉਤੇ ਚਲ ਰਹੀ ਹੈ। ਇਸ ਸੰਘਰਸ਼ ਦੌਰਾਨ ਮੰਤਰੀ ਦੀ ਸਬ ਕਮੇਟੀ ਨਾਲ ਵੀ ਯੂਨੀਅਨ ਦੀ ਮੀਟਿੰਗ ਹੋਈ ਸੀ ਪ੍ਰੰਤੂ ਇਸ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲ ਸਕਿਆ ਸੀ।

ਇਸ ਤੋਂ ਬਾਅਦ ਮੁਲਾਜ਼ਮਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ।ਅੱਜ ਵਾਲੀ ਇਸ ਮੀਟਿੰਗ ਤੋਂ ਪਹਿਲਾਂ ਮੁਲਾਜਮਾਂ ਨੇ ਹੜਤਾਲ ਖਤਮ ਕਰ ਦਿੱਤੀ ਹੈ।

LEAVE A REPLY

Please enter your comment!
Please enter your name here