CM ਭਗਵੰਤ ਮਾਨ ਅੱਜ ਡਿਪਟੀ ਕਮਿਸ਼ਨਰਾਂ ਨਾਲ ਕਰਨਗੇ ਮੀਟਿੰਗ

0
106

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਮੀਟਿੰਗ ਵਿੱਚ ਜਿੱਥੇ ਉਹ ਜ਼ਿਲ੍ਹਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਗੇ।

ਇਸ ਦੇ ਨਾਲ ਹੀ ਭਵਿੱਖ ਲਈ ਰਣਨੀਤੀ ਬਣਾਉਣਗੇ।ਇਸ ਮੌਕੇ ਸੀਨੀਅਰ ਸਰਕਾਰੀ ਅਧਿਕਾਰੀ ਵੀ ਮੌਜੂਦ ਰਹਿਣਗੇ। ਬਜਟ ਸੈਸ਼ਨ ‘ਤੇ ਚਰਚਾ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਅਦ ਦੁਪਹਿਰ ਪੰਜਾਬ ਭਵਨ ਵਿਖੇ ਇਹ ਮੀਟਿੰਗ ਕਰਨਗੇ। ਇਹ ਮੀਟਿੰਗ ਉਸ ਸਮੇਂ ਵੀ ਹੋਣ ਜਾ ਰਹੀ ਹੈ ਜਦੋਂ ਦੋ ਦਿਨ ਪਹਿਲਾਂ ਛੇ ਜ਼ਿਲ੍ਹਿਆਂ ਦੇ ਡੀਸੀ ਬਦਲ ਚੁੱਕੇ ਹਨ।

LEAVE A REPLY

Please enter your comment!
Please enter your name here