ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਪਹੁੰਚੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਸਭਾ ਹਲਕਾ ਪਟਿਆਲਾ ‘ਚ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਬਲਬੀਰ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਡਾ. ਬਲਵੀਰ ਲਈ ਚੋਣ ਪ੍ਰਚਾਰ ਕੀਤਾ। ਡਾ. ਬਲਵੀਰ ‘ਆਪ’ ਦੇ ਪਟਿਆਲਾ ਤੋਂ ਲੋਕ ਸਭਾ ਚੋਣਾਂ ‘ਚ ਉਮੀਦਵਾਰ ਹਨ।