CM ਭਗਵੰਤ ਮਾਨ ਦਾ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਵੱਡਾ ਬਿਆਨ

0
1935

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ‘ਤੇ ਵਿਚਾਰ ਕਰ ਰਹੀ ਹੈ। ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਲਈ ਅਧਿਐਨ ਕਰਨ ਲਈ ਕਿਹਾ ਹੈ। ਪੁਰਾਣੀ ਪੈਨਸ਼ਨ ਬਹਾਲੀ ਦੇ ਫੈਸਲੇ ‘ਤੇ ਸਰਕਾਰ ਵਚਨਬੱਧ ਹੈ। ਮੁਲਾਜ਼ਮ ਲਗਾਤਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਸਰਕਾਰੀ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ।

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੀ ਗਾਰੰਟੀ ਦਿੱਤੀ ਸੀ। ਮੁਲਾਜ਼ਮਾਂ ਵੱਲੋਂ ਸਰਕਾਰ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਹੁਣ ਸੂਬਾ ਸਰਕਾਰ ਨੇ ਇਸ ਮੰਗ ਨੂੰ ਪੂਰਾ ਕਰਨ ਲਈ ਇਸ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

LEAVE A REPLY

Please enter your comment!
Please enter your name here