ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਾਟਰ ਐਂਡ ਸੈਨੀਟੇਸ਼ਨ ਸਮੇਤ ਸਿਹਤ ਵਿਭਾਗ ਦੇ ਨਵ-ਨਿਯੁਕਤ 164 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ।

ਉਨ੍ਹਾਂ ਕਿਹਾ ਕਿ ਮੈਂ ਲਗਾਤਾਰ ਪੌਜੇਟਿਵ ਮਾਹੌਲ ਵਾਲੇ ਪ੍ਰੋਗਰਾਮਾਂ ‘ਤੇ ਜਾ ਰਿਹਾ ਹਾਂ। ਕੱਲ੍ਹ ਉਨ੍ਹਾਂ ਅਧਿਆਪਕਾਂ ਨੂੰ ਪੱਕੇ ਕੀਤਾ ਹੈ, ਜਿਨ੍ਹਾਂ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਪੱਗਾਂ ਢਹਿੰਦੀਆਂ ਸੀ, ਡੰਡੇ ਪੈਂਦੇ ਸੀ। 8736 ਅਧਿਆਪਕਾਂ ਨੂੰ ਪੱਕੇ ਕੀਤਾ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ਨੇ ਸੂਬੇ ‘ਚ ਸਰਕਾਰੀ ਸਕੂਲਾਂ ‘ਚ ਜਾਣ ਵਾਲੀਆਂ ਵਿਦਿਆਰਥਣਾਂ ਲਈ ਸ਼ਟਲ…

ਦੱਸ ਦਈਏ ਕਿ ਕਈ ਸਾਲਾਂ ਮਗਰੋਂ ਆਖਰ ਕੱਚੇ ਮੁਲਾਜ਼ਮਾਂ ਦੀ ਸੁਣੀ ਗਈ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੇ ਮਗਰੋਂ ਕਾਂਗਰਸ ਸਰਕਾਰ ਨੇ ਪੱਕੇ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਕਾਨੂੰਨੀ ਅੜਿੱਕਿਆਂ ਕਰਕੇ ਇਹ ਮਾਮਲਾ ਲਟਕਦਾ ਰਿਹਾ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਨੀਤੀ ਤਿਆਰ ਕੀਤੀ ਹੈ ਜਿਸ ਉੱਪਰ ਕੈਬਨਿਟ ਦੀ ਮੋਹਰ ਲੱਗ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਐਡਹਾਕ, ਠੇਕੇ, ਡੇਲੀ ਵੇਜ, ਵਰਕ ਚਾਰਜਡ ਤੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵਾਲੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਸੂਬਾ ਸਰਕਾਰ ਦੇ 9000 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਲਾਭ ਹੋਵੇਗਾ।

LEAVE A REPLY

Please enter your comment!
Please enter your name here