CM ਮਾਨ ਨੇ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ, ਪਰਿਵਾਰ ਨੂੰ ਸਰਕਾਰ ਦੇਵੇਗੀ ਸਹਾਇਤਾ || Punjab News

0
118

CM ਮਾਨ ਨੇ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ, ਪਰਿਵਾਰ ਨੂੰ ਸਰਕਾਰ ਦੇਵੇਗੀ ਸਹਾਇਤਾ

ਮਾਨ ਨੇ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਾਇਕ ਕੁਲਦੀਪ ਸਿੰਘ ਬੀਤੇ ਦਿਨ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ ਸਨ । CM ਮਾਨ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ । CM ਭਗਵੰਤ ਮਾਨ ਨੇ ਕਿਹਾ ਕਿ ਬਹਾਦਰ ਸਪੂਤ ਦੀ ਮਹਾਨ ਕੁਰਬਾਨੀ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਮਰ-ਮਿਟਣ ਲਈ ਪ੍ਰੇਰਿਤ ਕਰਦੀ ਰਹੇਗੀ।

ਇਹ ਵੀ ਪੜ੍ਹੋ: “ਅਧਿਆਪਨ ਇੱਕ ਬਹੁਤ ਹੀ ਉੱਤਮ ਪੇਸ਼ਾ ਹੈ ਜੋ ਕਿਸੇ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਆਕਾਰ ਦਿੰਦਾ ਹੈ’’ || Teachers Day

ਸ਼ਹੀਦ ਦੇ ਪਰਿਵਾਰ ਨੂੰ ਹਰੇਕ ਕਿਸਮ ਦੀ ਸਹਾਇਤਾ ਕਰਵਾਈ ਜਾਵੇਗੀ ਮੁਹੱਈਆ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹਰੇਕ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਹਥਿਆਰਬੰਦ ਸੈਨਾਵਾਂ, ਨੀਮ ਫੌਜ ਬਲਾਂ ਅਤੇ ਪੁਲਿਸ ਦੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। CM ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮਿਲੇਗੀ, ਉਥੇ ਹੀ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ।

 

LEAVE A REPLY

Please enter your comment!
Please enter your name here