ਪੰਜਾਬ ਸਰਕਾਰ ਨੇ ਅੱਜ ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ 7ਵਾਂ ਪੇਅ ਸਕੇਲ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਕ ਵੀਡੀਓ ਸੰਦੇਸ਼ ਰਾਹੀਂ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੰਦਿਆਂ ਹੋਇਆ ਅਧਿਆਪਕਾਂ ਲਈ ਤਿੰਨ ਵੱਡੇ ਐਲਾਨ ਕੀਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਗੈਸਟ ਫੈਕਿਲਟੀ ਅਧਿਆਪਕ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਕਾਲਜਾਂ ਯੂਨੀਵਰਸਿਟੀਆਂ ਵਿਚ ਯੂ. ਜੀ. ਸੀ. ਦੇ 7ਵੇਂ ਪੇਅ ਕਮਿਸ਼ਨ ਨੂੰ ਲਾਗੂ ਕੀਤਾ ਜਾ ਰਿਹਾ, ਇਸ ਦੀਆਂਸਾਰੀਆਂ ਸ਼ਰਤਾਂ ਲਾਗੂ ਹੋਣਗੀਆਂ। ਇਹ ਪੇਅ ਕਮਿਸ਼ਨ 1 ਅਕਤੂਬਰ 2022 ਤੋਂ ਲਾਗੂ ਹੋਵੇਗਾ।
ਉਨ੍ਹਾਂ ਨੇ ਤੀਜੇ ਐਲਾਨ ਵਿਚ ਹੈ ਕਿ ਜਿਹੜੇ ਗੈਸਟ ਫੈਕਿਲਟੀ ਅਧਿਆਪਕ ਪਿਛਲੇ 18-20 ਸਾਲਾਂ ਤੋਂ ਪੜ੍ਹਾਅ ਰਹੇ ਹਨ, ਉਨ੍ਹਾਂ ਦੇ ਮਾਣ ਸਨਮਾਨ ਅਤੇ ਭੱਤੇ ਵਿਚ ਵਾਧਾ ਕੀਤਾ ਜਾਵੇਗਾ, ਇਨ੍ਹਾਂ ਸਾਰਿਆਂ ਦਾ ਨੋਟੀਫਿਕੇਸ਼ਨ ਬਹੁਤ ਜਲਦ ਜਾਰੀ ਕਰ ਦਿੱਤਾ ਜਾਵੇਗਾ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹਨ। ਪੰਜਾਬ ਦਾ ਭਵਿੱਖ ਅਤੇ ਨੀਹਾਂ ਮਜ਼ਬੂਤ ਕਰਨ ਵਿਚ ਅਧਿਆਪਕ ਅਹਿਮ ਯੋਗਦਾਨ ਪਾ ਰਹੇ ਹਨ।
ਅਧਿਆਪਕ ਦਿਵਸ ਮੌਕੇ ਪੰਜਾਬ ਦੇ ਅਧਿਆਪਕ ਸਾਹਿਬਾਨਾਂ ਲਈ ਕੁਝ ਅਹਿਮ ਐਲਾਨ…Live https://t.co/1JZiesXM5A
— Bhagwant Mann (@BhagwantMann) September 5, 2022