ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਰਾਸ਼ਟਰਪਤੀ ਨੂੰ ਪੰਜਾਬ ਦੇ ਕਲਚਰ ਦਿਖਾਇਆ ਜਾਏਗਾ। ਇਸਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਛੇਤੀ ਹੀ ਰਾਸ਼ਟਰਪਤੀ ਪੰਜਾਬ ਆ ਸਕਦੇ ਹਨ।