CM ਭਗਵੰਤ ਮਾਨ ਅੱਜ ਤੋਂ ਜਰਮਨੀ ਦੌਰੇ ‘ਤੇ

0
268

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ 11 ਸਤੰਬਰ ਤੋਂ 18 ਸਤੰਬਰ ਤੱਕ ਜਰਮਨੀ ਦਾ ਦੌਰਾ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਨਵਿਆਉਣਯੋਗ ਊਰਜਾ, ਕਾਰ ਨਿਰਮਾਣ, ਫਾਰਮਾਸਿਊਟੀਕਲ, ਸੁਧਰੇ ਹੋਏ ਖੇਤੀ ਅਭਿਆਸਾਂ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਗੱਠਜੋੜ ਬਣਾਉਣ ਲਈ ਵਪਾਰਕ ਵਫ਼ਦਾਂ ਅਤੇ ਕੰਪਨੀਆਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ: ਸ਼ੂਟਰ ਦੀਪਕ ਮੁੰਡੀ ਤੇ ਦੂਜੇ ਮੁਲਜ਼ਮਾਂ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਸੀਐਮ ਮਾਨ ਮਿਊਨਿਖ, ਫਰੈਂਕਫਰਟ ਅਤੇ ਬਰਲਿਨ ਵਿੱਚ ਆਪਣੇ ਠਹਿਰਾਅ ਦੌਰਾਨ ਬੀਐਮਡਬਲਿਊ, ਬੇਵਾ ਅਤੇ ਹੋਰ ਪ੍ਰਮੁੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਦੇ ਇਸ ਦੌਰੇ ਨਾਲ ਸੂਬੇ ਨੂੰ ਨਿਵੇਸ਼, ਤਕਨੀਕੀ ਜਾਣਕਾਰੀ ਅਤੇ ਜਰਮਨ ਕੰਪਨੀਆਂ ਦੀ ਮੁਹਾਰਤ ਦੇ ਮਾਮਲੇ ਵਿੱਚ ਲਾਭ ਹੋਣ ਦੀ ਸੰਭਾਵਨਾ ਹੈ।

ਸੂਬੇ ਨੂੰ ਉਦਯੋਗਿਕ ਹੱਬ ਵਜੋਂ ਉਭਾਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚ ਪੱਧਰ ‘ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਰਮਨੀ ਦੇ ਦੌਰੇ ਨਾਲ ਜਿੱਥੇ ਇੱਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਉੱਥੇ ਹੀ ਦੂਜੇ ਪਾਸੇ ਰੁਜ਼ਗਾਰ ਦੇ ਨਵੇਂ ਰਾਹ ਵੀ ਖੁੱਲ੍ਹਣਗੇ।

 

LEAVE A REPLY

Please enter your comment!
Please enter your name here