ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ‘ਤੇ ਚੱਲ ਰਹੇ PCS ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਵੀ ਅਧਿਕਾਰੀ ਹੜਤਾਲ ‘ਤੇ ਹਨ ਜੇਕਰ ਉਹ ਅੱਜ ਦੁਪਹਿਰ 2 ਵਜੇ ਤੱਕ ਡਿਊਟੀ ‘ਤੇ ਨਹੀਂ ਪਹੁੰਚੇ ਤਾਂ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਸਰਕਾਰ ਵੱਲੋਂ ਭ੍ਰਿਸ਼ਟ ਅਫ਼ਸਰਾਂ ਖ਼ਿਲਾਫ਼ ਕੀਤੀ ਸਖ਼ਤ ਕਾਰਵਾਈ ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ ਹਨ। ਇਹ ਗੱਲ ਸਾਰਿਆਂ ਨੂੰ ਸਪੱਸ਼ਟ ਹੋ ਜਾਣੀ ਚਾਹੀਦੀ ਹੈ ਕਿ ਇਸ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੈ। ਅਜਿਹੀ ਹੜਤਾਲ ਬਲੈਕਮੇਲਿੰਗ ਦੇ ਬਰਾਬਰ ਹੈ। ਇਸ ਨੂੰ ਕੋਈ ਵੀ ਜ਼ਿੰਮੇਵਾਰ ਸਰਕਾਰ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਨੇ PCS ਅਧਿਕਾਰੀਆਂ ਦੀ ਹੜਤਾਲ ਨੂੰ ਗੈਰ ਕਾਨੂੰਨੀ ਐਲਾਨਿਆ ਹੈ।
ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਭ੍ਵਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ..
ਭ੍ਵਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ.. pic.twitter.com/bzc3aYGO9N
— Bhagwant Mann (@BhagwantMann) January 11, 2023