CM ਮਾਨ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ , ਝੋਨੇ ਦੀ ਫ਼ਸਲ ਲਈ ਬਿਨਾਂ ਕਿਸੇ ਕੱਟ ਤੋਂ ਦਿਨ ਸਮੇਂ ਦਿੱਤੀ ਜਾਵੇਗੀ ਬਿਜਲੀ || Punjab News

0
109
CM Maan's big gift to the farmers, electricity will be given during the day without any cut for the paddy crop

CM ਮਾਨ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ , ਝੋਨੇ ਦੀ ਫ਼ਸਲ ਲਈ ਬਿਨਾਂ ਕਿਸੇ ਕੱਟ ਤੋਂ ਦਿਨ ਸਮੇਂ ਦਿੱਤੀ ਜਾਵੇਗੀ ਬਿਜਲੀ || Punjab News

CM ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ | ਜਿਸਦੇ ਤਹਿਤ ਝੋਨੇ ਦੀ ਫ਼ਸਲ ਲਈ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਤੋਂ ਦਿਨ ਸਮੇਂ ਵੀ ਬਿਜਲੀ ਮਿਲੇਗੀ | ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਕਿਸਾਨਾਂ ਪ੍ਰਤੀ ਆਪਣੀ ਵਚਨਬਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਵਿਕਾਸ ਸਾਡੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦੀ ਫਸਲ ਵੇਲੇ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਤੋਂ ਦਿਨ ਦੇ ਸਮੇਂ ਬਿਜਲੀ ਦਿੱਤੀ ਜਾਵੇ। ਤਾਂ ਜੋ ਸਮਾਂ ਬਰਬਾਦ ਨਾ ਹੋਵੇ। ਹੁਣ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਲੇ ਬਿਨਾਂ ਕਿਸੇ ਕੱਟ ਤੋਂ ਬਿਜਲੀ ਮਿਲੇਗੀ।

ਪਾਣੀ ਨੂੰ ਬਚਾਉਣ ਲਈ ਦਿਨ-ਰਾਤ ਕਰ ਰਹੇ ਕੰਮ

CM ਮਾਨ ਵੱਲੋਂ ਕਿਹਾ ਗਿਆ ਕਿ ਅਸੀਂ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਵੀ ਦਿਨ-ਰਾਤ ਕੰਮ ਕਰ ਰਹੇ ਹਨ। ਅਸੀਂ ਪੰਜਾਬ ਦੇ 59 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਕੀਤਾ ਹੈ ਜਦੋਂ ਉਹ 2022 ਵਿਚ ਮੁੱਖ ਮੰਤਰੀ ਬਣੇ ਸੀ ਤਾਂ ਸਿਰਫ 21 ਫੀਸਦੀ ਖੇਤਾਂ ਨੂੰ ਹੀ ਨਹਿਰੀ ਪਾਣੀ ਮਿਲ ਰਿਹਾ ਸੀ ਤੇ ਅਕਤੂਬਰ ਤੱਕ 70 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਦੇਵਾਂਗੇ। ਜਿਸ ਤੋਂ ਬਾਅਦ ਪੰਜਾਬ ਦੇ ਲਗਭਗ 6 ਲੱਖ ਟਿਊਬਵੈੱਲ ਬੇਕਾਰ ਹੋ ਜਾਣਗੇ। ਸਰਕਾਰ ਨੂੰ 5 ਤੋਂ 6 ਹਜ਼ਾਰ ਕਰੋੜ ਦੀ ਬਚਤ ਹੋਵੇਗੀ। ਉਸ ਨਾਲ ਅਸੀਂ ਆਪਣੀਆਂ ਮਾਵਾਂ ਤੇ ਭੈਣਾਂ ਨੂੰ 1000 ਰੁਪਏ ਦੇਵਾਂਗੇ। ਹੁਣ ਅਸੀਂ ਆਪਣੀਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰਨ ਦੀ ਯੋਜਨਾ ਬਣਾ ਲਈ ਹੈ।

ਇਹ ਵੀ ਪੜ੍ਹੋ :ਪੰਜਾਬ ਦੇ CEO ਅੱਜ ਸਵੇਰੇ 11 ਵਜੇ ਹੋਣਗੇ ਫੇਸਬੁੱਕ ‘ਤੇ ਲਾਈਵ ,  ਲੋਕਾਂ ਦੇ ਸਵਾਲਾਂ ਦਾ ਦੇਣਗੇ ਜਵਾਬ

ਕੋਲੇ ਦੀ ਖਾਣ ਨੂੰ ਕੀਤਾ ਮੁੜ ਚਾਲੂ

ਉਨ੍ਹਾਂ ਪੰਜਾਬ ਦੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬੇਨਤੀ ਹੈ ਕਿ 33 ਫੀਸਦੀ 33 ਫ਼ੀਸਦੀ ਕਿਸਾਨਾਂ ਨੇ ਪੂਸਾ-44 ਜਿਸ ਨੂੰ ਤਿਆਰ ਹੋਣ ਵਿਚ 150 ਦਿਨ ਤੋਂ ਵੱਧ ਸਮਾਂ ਲੱਗਦਾ ਹੈ, ਦੀ ਬਜਾਏ ਪੀ.ਆਰ.-126, ਪੀ.ਆਰ.-127, ਪੀ.ਆਰ.-128 ਆਦਿ ਦੀ ਖੇਤੀ ਕੀਤੀ, ਜਿਸ ਨਾਲ 477 ਕਰੋੜ ਰੁਪਏ ਦੀ ਬਿਜਲੀ ਅਤੇ 5 ਬਿਲੀਅਨ ਕਿਉਸਿਕ ਪਾਣੀ ਦੀ ਬੱਚਤ ਹੋਈ। ਨਾਲ ਹੀ ਉੁਨ੍ਹਾਂ ਕਿਹਾ ਕਿ ਪੰਜਾਬ ਵਿਚ ਪੰਜਾਬ ਵਿੱਚ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਸੀਂ ਇੱਕ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖ਼ਰੀਦਿਆ ਅਤੇ ਝਾਰਖੰਡ ਵਿੱਚ ਆਪਣੀ ਕੋਲੇ ਦੀ ਖਾਣ ਨੂੰ ਮੁੜ ਚਾਲੂ ਕੀਤਾ ਹੈ।

 

 

 

 

LEAVE A REPLY

Please enter your comment!
Please enter your name here