CM ਮਾਨ ਤੇ ਅਰਵਿੰਦ ਕੇਜਰੀਵਾਲ ਪਹੁੰਚੇ ਕਨਾਟ ਪਲੇਸ ਹਨੂੰਮਾਨ ਮੰਦਿਰ || Latest News
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੀ ਜ਼ਮਾਨਤ ਤੋਂ ਬਾਅਦ ਪੰਜਾਬ ਦੇ CM ਭਗਵੰਤ ਮਾਨ ਨਾਲ ਅੱਜ ਦਿੱਲੀ ਦੇ ਕਨਾਟ ਪਲੇਸ ਸਥਿਤ ਪ੍ਰਾਚੀਨ ਹਨੂੰਮਾਨ ਮੰਦਰ ਪਹੁੰਚੇ । ਜਿੱਥੇ ਉਨ੍ਹਾਂ ਨੇ ਪੂਜਾ ਅਰਚਨਾ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਸੁਨੀਤਾ ਕੇਜਰੀਵਾਲ ਵੀ ਮੌਜੂਦ ਸਨ ਤੇ ਨਾਲ ਹੀ ਗੋਪਾਲ ਰਾਏ, ਸੰਜੇ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਕਈ ਨੇਤਾ ਵੀ ਆਏ ਸਨ |
ਇਹ ਵੀ ਪੜ੍ਹੋ : ਫੋਟੋ ਸਟੂਡੀਓ ‘ਚ ਲੱਗੀ ਭਿਆਨਕ ਅੱ*ਗ , ਲੱਖਾਂ ਰੁਪਏ ਦਾ ਸਾਮਾਨ ਸ.ੜ ਕੇ ਹੋਇਆ ਸੁਆਹ
ਦੁਪਹਿਰ 1 ਵਜੇ ਕਰਨਗੇ ਪ੍ਰੈੱਸ ਕਾਨਫਰੰਸ
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਮਹਿਰੌਲੀ ਵਿੱਚ ਸ਼ਾਮ 4 ਵਜੇ ਅਤੇ ਕ੍ਰਿਸ਼ਨਾ ਨਗਰ ਵਿੱਚ ਸ਼ਾਮ 6 ਵਜੇ ਰੋਡ ਸ਼ੋਅ ਕਰਨਗੇ ਤੇ ਇਸ ਦੇ ਨਾਲ ਹੀ ਉਹ ਅੱਜ ਦੁਪਹਿਰ 1 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਕੇਜਰੀਵਾਲ 39 ਦਿਨਾਂ ਦੀ ਜੇਲ੍ਹ ਕੱਟਣ ਤੋਂ ਬਾਅਦ ਕੱਲ੍ਹ ਹੀ ਜ਼ਮਾਨਤ ‘ਤੇ ਬਾਹਰ ਆਏ ਹਨ | ਸੁਪਰੀਮ ਕੋਰਟ ਵੱਲੋਂ ਉਹਨਾਂ ਨੂੰ 22 ਦਿਨਾਂ ਦੀ ਰਾਹਤ ਦਿੱਤੀ ਗਈ ਹੈ। ਜਿਸਦੇ ਤਹਿਤ ਕੇਜਰੀਵਾਲ ਨੂੰ 2 ਜੂਨ ਨੂੰ ਤਿਹਾੜ ‘ਚ ਆਤਮ ਸਮਰਪਣ ਕਰਨਾ ਹੋਵੇਗਾ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਨੇ ਰੋਡ ਸ਼ੋਅ ਕੀਤਾ ਅਤੇ ਜਨਤਾ ਦਾ ਧੰਨਵਾਦ ਕੀਤਾ |