CM ਮਾਨ ਤੇ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।
ਪਰਿਵਾਰ ਦੇ ਨਾਲ ਪਹੁੰਚੇ ਦਰਬਾਰ ਸਾਹਿਬ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਪਹੁੰਚੇ ਹਨ। ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ ‘ਤੇ ਹਨ। ਇਹ ਪਹਿਲੀ ਵਾਰ ਹੈ ਜਦੋਂ ਉਹ ਸ਼ਰਾਬ ਘੁਟਾਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਆਏ।
ਸਾਈਬਰ ਕ੍ਰਾਈਮ ਦੇ ਵੱਡੇ ਗਿਰੋਹ ਦਾ ਪਰਦਾਫ਼ਾਸ਼, ਪੁਲਿਸ ਨੇ 5 ਵਿਅਕਤੀ ਕੀਤੇ ਗ੍ਰਿਫਤਾਰ || Punjab News
ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੰਵਿਧਾਨ ਦੀ ਜਿੱਤ ਹੋਈ ਹੈ। ਉਹ ਬਾਹਰ ਆ ਗਏ ਹਨ ਅਤੇ ਜਲਦੀ ਹੀ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਤੋਂ ਬਾਹਰ ਆ ਜਾਣਗੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੈਠੇ ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ। ਉਨ੍ਹਾਂ ਨੇ ਜੇਲ੍ਹ ਵਿੱਚ ਬੈਠ ਕੇ ਅਰਦਾਸ ਕੀਤੀ ਸੀ ਕਿ ਜਦੋਂ ਉਹ ਬਾਹਰ ਆਵੇਗਾ ਤਾਂ ਹਰਿਮੰਦਰ ਸਾਹਿਬ ਮੱਥਾ ਟੇਕੇਗਾ। ਅੱਜ ਉਹ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਹਨ।