CM ਮਾਨ ਨੇ ਫਗਵਾੜਾ ’ਚ ਸ਼ਹੀਦ ਹੋਏ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ 1 ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਕੀਤਾ ਐਲਾਨ

0
25

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਗਵਾੜਾ ਵਿਚ ਲੁਟੇਰਿਆਂ ਦੀ ਗੋਲੀ ਨਾਲ ਸ਼ਹੀਦ ਹੋਏ ਪੁਲਿਸ ਮੁਲਾਜ਼ਮ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੁੰ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।
ਇਕ ਟਵੀਟ ਵਿਚ ਉਹਨਾਂ ਕੁਲਦੀਪ ਸਿੰਘ ਬਾਜਵਾ ਦੇ ਡਿਊਟੀ ’ਤੇ ਸ਼ਹੀਦ ਹੋਣ ਨੂੰ ਸਲਾਮ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ 1 ਕਰੋੜ ਰੁਪਏ ਐਕਸ ਗ੍ਰੇਸ਼ੀਆ ਰਾਸ਼ੀ ਦੇਵੇਗੀ ਅਤੇ ਐਚ ਡੀ ਐਫ ਸੀ ਬੈਂਕ ਵੱਲੋਂ 1 ਕਰੋੜ ਰੁਪਏ ਬੀਮੇ ਦੀ ਅਦਾਇਗੀ ਕੀਤੀ ਜਾਵੇਗੀ। ਅਸੀਂ ਆਪਣੇ ਸ਼ਹੀਦਾਂ ਤੇ ਉਹਨਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।

ਜ਼ਿਕਰਯੋਗ ਹੈ ਕਿ ਫਗਵਾੜਾ ਸ਼ਹਿਰ ‘ਚ ਦੇਰ ਰਾਤ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਗੈਂਗਸਟਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ  ਬਾਜਵਾ ਸ਼ਹੀਦ ਹੋ ਗਏ। ਇਸ ਘਟਨਾ ਤੋਂ ਬਾਅਦ ਫਗਵਾੜਾ ਪੁਲਿਸ ਨੇ ਫਿਲੌਰ ਪੁਲਿਸ ਨੂੰ ਸੂਚਿਤ ਕਰ ਦਿੱਤਾ। ਫਿਲੌਰ ‘ਚ ਨਾਕਾਬੰਦੀ ‘ਤੇ ਬੈਠੀ ਪੁਲਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ।

ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਤਿੰਨ ਗੈਂਗਸਟਰ ਗੋਲੀਆਂ ਦਾ ਸ਼ਿਕਾਰ ਹੋਏ ਹਨ। ਗੋਲੀਬਾਰੀ ਤੋਂ ਬਾਅਦ ਪੁਲਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ। ਜਦਕਿ ਉਸ ਦਾ ਇੱਕ ਚੌਥਾ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਦੀ ਵੀ ਸੂਚਨਾ ਹੈ। ਪੁਲਿਸ ਨਾਲ ਹੋਏ ਮੁਕਾਬਲੇ ‘ਚ ਗੈਂਗਸਟਰਾਂ ਦੀਆਂ ਲੱਤਾਂ ਅਤੇ ਹੱਥਾਂ ‘ਤੇ ਗੋਲੀਆਂ ਲੱਗੀਆਂ ਹਨ।  ਪੁਲਿਸ ਤਿੰਨਾਂ ਨੂੰ ਪਹਿਲਾਂ ਸਿਵਲ ਹਸਪਤਾਲ ਫਿਲੌਰ ਲੈ ਗਈ। ਜਿੱਥੇ ਦੋ ਦੀ ਹਾਲਤ ਨਾਜ਼ੁਕ ਹੋਣ ਅਤੇ ਗੋਲੀਆਂ ਲੱਗਣ ਕਾਰਨ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਪੁਲਸ ਤਿੰਨਾਂ ਨੂੰ ਲੈ ਕੇ ਜਲੰਧਰ ਪਹੁੰਚ ਗਈ। ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

LEAVE A REPLY

Please enter your comment!
Please enter your name here