CM ਮਾਨ ਨੇ ਨਵੇਂ ਕੈਬਨਿਟ ਮੰਤਰੀਆਂ ਨਾਲ ਕੀਤੀ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਕੈਬਨਿਟ ਦੇ ਨਵੇਂ ਸਾਥੀਆਂ ਨਾਲ ਮੁਲਾਕਾਤ ਕੀਤੀ ਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ…
ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪੇਜ਼ ‘ਤੇ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਕੰਮਕਾਜ ਨੂੰ ਲੈਕੇ ਸਾਰਿਆਂ ਨਾਲ ਵਿਸਥਾਰ ਸਹਿਤ ਚਰਚਾ ਕੀਤੀ ਤੇ ਆਪਣੇ-ਆਪਣੇ ਮਹਿਕਮਿਆਂ ਦੀਆਂ ਲੋਕ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਤੱਕ ਫਾਇਦਾ ਪਹੁੰਚਾਉਣ ਲਈ ਕਿਹਾ…