ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਉਣ ਵਾਲੇ ਸੀਜ਼ਨ ਦੀਆਂ ਫਸਲਾਂ ਤੇ ਬੀਜਾਂ ਨੂੰ ਲੈ ਕੇ ਅੱਜ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ, ‘ਅੱਜ ਖੇਤੀਬਾੜੀ ਮਹਿਕਮੇ ਤੇ PAU ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸੰਬੰਧੀ ਚਰਚਾ ਕੀਤੀ… ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਆਉਣ ਵਾਲੀਆਂ ਫ਼ਸਲਾਂ ਲਈ ਫੈਸਲੇ ਕਿਸਾਨਾਂ ਨਾਲ ਸਲਾਹ ਕਰਕੇ ਲਏ ਜਾਣਗੇ ਤੇ ਜਲਦ ਹੀ ਖੇਤੀਬਾੜੀ ਨੀਤੀ ਵੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਵੇਗੀ…
ਅੱਜ ਖੇਤੀਬਾੜੀ ਮਹਿਕਮੇ ਤੇ PAU ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸੰਬੰਧੀ ਚਰਚਾ ਕੀਤੀ…
ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਆਉਣ ਵਾਲੀਆਂ ਫ਼ਸਲਾਂ ਲਈ ਫੈਸਲੇ ਕਿਸਾਨਾਂ ਨਾਲ ਸਲਾਹ ਕਰਕੇ ਲਏ ਜਾਣਗੇ ਤੇ ਜਲਦ ਹੀ ਖੇਤੀਬਾੜੀ ਨੀਤੀ ਵੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਵੇਗੀ… pic.twitter.com/RJaT64iXmd
— Bhagwant Mann (@BhagwantMann) January 3, 2023