ਦੇਸ਼ ਅੱਜ 75ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਆਜ਼ਾਦੀ ਦਿਹਾੜੇ ‘ਤੇ ਆਮ ਆਦਮੀ ਕਲੀਨਿਕ ਦੀ ਸਹੂਲਤ ਲੋਕਾਂ ਨੂੰ ਦੇਣ ਦਾ ਵਾਅਦਾ ਕੀਤਾ ਸੀ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਾ ਨਾਲ ਕੀਤਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਗਰੀਬ ਵਿਅਕਤੀ ਹੁਣ ਪੈਸੇ ਪੱਖੋਂ ਇਲਾਜ ਤੋਂ ਨਹੀਂ ਰਹੇਗਾ।
ਲੋਕਾਂ ਨੂੰ ਇਲਾਜ ਤੇ ਦਵਾਈਆਂ ਮੁਫਤ ਦਿੱਤੀਆ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਅੱਜ ਅਸੀਂ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਹਨ। ਇਹ ਕਲੀਨਿਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਿਹਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਫੈਸਲਿਆ ਦਾ ਹੁਣ ਨਤੀਜਾ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਫਤ ਬਿਜਲੀ ਬਿੱਲ ਵਾਲਾ ਵਾਅਦਾ ਵੀ ਪੂਰਾ ਕੀਤਾ ਹੈ।