ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ। ਇਥੇ ਦੋਵੇਂ 150 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਨੂੰ ਲੈ ਕੇ ਸ਼ਹਿਰ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਆਪ ਸੁਪਰੀਮੋ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਦਿਨ ਦੇ ਦੌਰੇ ‘ਤੇ ਹਨ।
ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਲੋਕਾਂ ਨੂੰ ਹੋਰ ਵੀ ਸਿਹਤ ਸਹੂਲਤਾਂ ਮਿਲ ਜਾਣਗੀਆਂ। ਉਦਘਾਟਨ ਕਰਨ ਦੇ ਨਾਲ-ਨਾਲ ਦਿੱਲੀ ਸੀਐੱਮ ਕੇਜਰੀਵਾਲ ਤੇ CM ਮਾਨ ਪੰਜਾਬ ਵਿਚ ਲੋਕ ਸਭਾ ਉਮੀਦਵਾਰਾਂ ਨੂੰ ਲੈ ਕੇ ਵੀ ਚਰਚਾ ਕਰਨਗੇ । ਜਿਸ ਦੇ ਬਾਅਦ ਕੇਜਰੀਵਾਲ ਵੱਡਾ ਫੇਰਬਦਲ ਕਰ ਸਕਦੇ ਹਨ। ਕੇਜਰੀਵਾਲ ਦੀ ਇਸ ਰੈਲੀ ਨੂੰ ਲੈ ਕੇ ਜ਼ਿਲ੍ਹੇ ਵਿਚ ਵੱਡਾ ਆਯੋਜਨ ਕੀਤਾ ਗਿਆ ਹੈ।
CM ਕੇਜਰੀਵਾਲ ਐਤਵਾਰ ਨੂੰ ਲੁਧਿਆਣਾ ਵਿਚ ਮਿਲਣੀ ਸਮਾਰੋਹ ਵਿਚ ਹਿੱਸਾ ਲੈਣ ਦੇ ਨਾਲ-ਨਾਲ 3 ਐਮੀਨੈਂਸ ਸਕੂਲਾਂ ਦੀ ਸ਼ੁਰੂਆਤ ਕਰਨ ਵਾਲੇ ਹਨ। ਇਹ ਤਿੰਨ ਐਮੀਨੈਂਸ ਸਕੂਲ ਬਣ ਕੇ ਤਿਆਰ ਹਨ ਤੇ ਐਤਵਾਰ ਨੂੰ ਇਹ ਪੰਜਾਬ ਦੇ ਲੋਕਾਂ ਦੇ ਸਪੁਰਦ ਕਰ ਦਿੱਤੇ ਜਾਣਗੇ।