CM ਮਾਨ ਨੇ ਕੀਤਾ ਵੱਡਾ ਐਲਾਨ, ਹੁਣ ਮਹਿਲਾਵਾਂ ਨੂੰ ਦੇਣਗੇ 1100 ਰੁਪਏ || Latest News

0
75

CM ਮਾਨ ਨੇ ਕੀਤਾ ਵੱਡਾ ਐਲਾਨ, ਹੁਣ ਮਹਿਲਾਵਾਂ ਨੂੰ ਦੇਣਗੇ 1100 ਰੁਪਏ

CM ਭਗਵੰਤ ਮਾਨ ਅੱਜ ਚੋਣ ਪ੍ਰਚਾਰ ਲਈ ਸੰਗਰੂਰ ਪਹੁੰਚੇ ਹੋਏ ਹਨ। ਇਸ ਦੌਰਾਨ ਉਨ੍ਹਾਂ ਧੂਰੀ ਵਿਖੇ ਲੋਕ ਮਿਲਣੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ‘ਚ ਉਨ੍ਹਾਂ ਔਰਤਾਂ ਨੂੰ ਹਜ਼ਾਰ-ਹਜ਼ਾਰ ਰੁਪਏ ਪ੍ਰਤੀ ਮਹੀਨੇ ਦੇਣ ਦੇ ਵਾਅਦੇ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਇਸ ‘ਤੇ ਕੰਮ ਕਰ ਰਹੇ ਹਨ ਤੇ ਛੇਤੀ ਹੀ ਆਪਣਾ ਵਾਅਦਾ ਪੂਰਾ ਕਰਨ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤਾਂ ਵਿਚ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਸ ਨਾਲ ਟਿਊਬਵੈੱਲ ਬੰਦ ਕਰ ਕੇ ਧਰਤੀ ਹੇਠਲਾ ਪਾਣੀ ਬਚਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ 70 ਫ਼ੀਸਦੀ ਨਹਿਰੀ ਪਾਣੀ ਖੇਤਾਂ ਤਕ ਪਹੁੰਚਾਉਣ ਦਾ ਟੀਚਾ ਮਿੱਥਿਆ ਹੋਇਆ ਹੈ।

ਅਜਿਹਾ ਹੋਣ ‘ਤੇ ਪੰਜਾਬ ਵਿਚ ਸਾਢੇ 14 ਲੱਖ ਟਿਊਬਵੈੱਲਾਂ ਵਿਚੋਂ ਤਕਰੀਬਨ 5 ਲੱਖ ਟਿਊਬਵੈੱਲ ਬੰਦ ਹੋ ਜਾਣਗੇ। ਸਰਕਾਰ ਕਿਸਾਨਾਂ ਨੂੰ ਝੋਨੇ ਦੇ ਬਿਜਲੀ ਦੀ ਸਬਸਿਡੀ ਲਈ 18 ਹਜ਼ਾਰ ਕਰੋੜ ਰੁਪਏ ਦੀ ਦਿੰਦੀ ਹੈ। ਜੇ 5 ਲੱਖ ਟਿਊਬਵੈੱਲ ਬੰਦ ਹੋ ਗਿਆ ਤਾਂ ਇਸ ਵਿਚੋਂ 6-7 ਹਜ਼ਾਰ ਕਰੋੜ ਰੁਪਏ ਬੱਚ ਜਾਣਗੇ। ਇਸ ਵਿਚੋਂ ਹੁਣ ਮਾਵਾਂ ਭੈਣਾਂ ਨੂੰ ਜਿਹੜਾ ਹਜ਼ਾਰ-ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਉਹ ਪੂਰਾ ਕੀਤਾ ਜਾਵੇਗਾ ਤੇ ਹੁਣ ਹਜ਼ਾਰ ਰੁਪਏ ਦੀ ਬਜਾਏ 1100 ਰੁਪਏ ਦੇਵਾਂਗੇ।

ਇਹ ਵੀ ਪੜ੍ਹੋਮੌਸਮ ਵਿਭਾਗ ਵੱਲੋਂ 2 ਦਿਨ ਹੀਟ ਵੇਵ ਦਾ ਅਲਰਟ ਜਾਰੀ || Latest News

CM ਮਾਨ ਨੇ ਕਿਹਾ ਕਿ ਜੇ ਇਕ ਵਾਰ ਪੈਸਾ ਖਾਤੇ ਵਿਚ ਆਉਣਾ ਸ਼ੁਰੂ ਹੋ ਗਿਆ ਤਾਂ ਕਦੇ ਬੰਦ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜੇ ਅਸੀਂ ਬੱਲੇ-ਬੱਲੇ ਹੀ ਕਰਵਾਉਣੀ ਹੁੰਦੀ ਤਾਂ ਚੋਣਾਂ ਤੋਂ 2 ਮਹੀਨੇ ਪਹਿਲਾਂ ਇਹ ਸਕੀਮ ਸ਼ੁਰੂ ਕਰ ਸਕਦੇ ਸੀ ਤੇ ਚੋਣਾਂ ਤੋਂ ਬਾਅਦ ਬੰਦ ਕਰ ਦਿੰਦੇ, ਜਿਵੇਂ ਪਹਿਲੀਆਂ ਸਰਕਾਰਾਂ ਕਰਦੀਆਂ ਰਹੀਆਂ ਹਨ। ਪਰ ਜੇ ਅਸੀਂ ਇਕ ਵਾਰ ਇਹ ਸਕੀਮ ਸ਼ੁਰੂ ਕਰਾਂਗੇ ਤਾਂ ਬੰਦ ਨਹੀਂ ਹੋਵੇਗੀ।

LEAVE A REPLY

Please enter your comment!
Please enter your name here