ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਦਾ ਦੌਰਾ ਕੀਤਾ। ਪਟਿਆਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਅੱਡੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਅਪ੍ਰੈਲ ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੇਂ ਬਣ ਰਹੇ ਬੱਸ ਅੱਡੇ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਚੱਲ ਰਹੇ ਕੰਮ ਕਾਜ ਦਾ ਨਿਰੀਖਣ ਕੀਤਾ ਗਿਆ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਫਸਰਾਂ, ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਮੁੱਖ ਮੰਰਤੀ ਵੱਲੋਂ ਅਫਸਰਾਂ ਨੂੰ ਹਿਦਾਇਤ ਦਿੱਤੀ ਗਈ ਕਿ 1 ਅਪ੍ਰੈਲ ਤੱਕ ਕੰਮ ਮੁਕੰਮਲ ਕੀਤਾ ਜਾਵੇ ਤਾਂ ਜੋ ਬੱਸ ਸਟੈਂਡ ਆਮ ਲੋਕਾਂ ਨੂੰ ਸਮਰਪਿਤ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਉਚ ਅਧਿਕਾਰੀ ਹਾਜ਼ਰ ਸਨ।