ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਗਿਆ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ- ਕਿ ਅਬਦਾਲੀ ਦੀਆਂ ਫ਼ੌਜਾਂ ਨਾਲ ਲੋਹਾ ਲੈਂਦੇ ਹੋਏ ਅੱਜ ਦੇ ਦਿਨ ਸੰਗਰੂਰ ਦੇ ਪਿੰਡ ਕੁੱਪ ਰੋਹੀੜਾ ਵਿਖੇ ਸ਼ਹੀਦੀਆਂ ਪਾਉਣ ਵਾਲੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹਾਂ… ਇਹ ਇਤਿਹਾਸਕ ਦਿਹਾੜੇ ਸਾਨੂੰ ਹੌਂਸਲੇ ਤੇ ਜਜ਼ਬੇ ਦੀ ਮਿਸਾਲ ਲਈ ਸਦਾ ਪ੍ਰੇਰਦੇ ਰਹਿਣਗੇ…।